ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਕੀਤੀ ਮੀਟਿੰਗ
ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਮਹੀਨਾਵਾਰ ਮੀਟਿੰਗ ਹੋਈ
Publish Date: Mon, 02 Mar 2026 07:42 PM (IST)
Updated Date: Tue, 03 Mar 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿਚ ਅੱਜ ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕੀਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਕੂਲਾਂ, ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ, ਕੈਂਪ ਅਤੇ ਹੋਰ ਸਰਗਰਮੀਆਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਵਿਚ ਬੀਈਈ ਵਰਗੇ ਮੈਦਾਨੀ ਸਟਾਫ ਦਾ ਅਹਿਮ ਯੋਗਦਾਨ ਹੁੰਦਾ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਕਰਕੇ ਹੀ ਜਨਤਾ ਤਕ ਜਾਗਰੂਕਤਾ ਮੁਹਿੰਮਾਂ, ਨਿਯਮਿਤ ਸਰਵੇ, ਟੀਕਾਕਰਨ ਤੇ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਦੇ ਸੁਨੇਹੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਘੱਟ ਲਿੰਗ ਅਨੁਪਾਤ ਵਾਲੇ ਇਲਾਕਿਆਂ ਵਿਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਲੋਕਾਂ ਨੂੰ ਧੀ-ਪੁੱਤਰ ਵਿਚ ਸਮਾਨਤਾ ਦਾ ਸੁਨੇਹਾ ਦਿੱਤਾ ਜਾਵੇ।