ਸੜਕ ਹਾਦਸੇ ’ਚ 3 ਵਿਅਕਤੀ ਜ਼ਖ਼ਮੀ
ਸੜਕ ਹਾਦਸੇ ਵਿਚ 3 ਵਿਅਕਤੀ ਜ਼ਖ਼ਮੀ
Publish Date: Tue, 03 Mar 2026 04:28 PM (IST)
Updated Date: Wed, 04 Mar 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਲਰਾਮ ਨਗਰ ਵਿਚ ਇਕ ਸਾਈਕਲ ਸਵਾਰ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਅਨੁਜ ਸੈਨੀ ਵਾਸੀ ਨੈਸ਼ਨਲ ਕਾਲੋਨੀ ਵਜੋਂ ਹੋਈ। ਇਸੇ ਤਰ੍ਹਾਂ ਸਥਾਨਕ ਜੀਟੀ ਰੋਡ ’ਤੇ ਸੇਂਟ ਜੋਸੇਫ ਸਕੂਲ ਨੇੜੇ ਇਕ ਐਕਟਿਵਾ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋ ਗਈ। ਜਿਸ ਨਾਲ ਦੋਵੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਅਨਿਲ ਸ਼ਰਮਾ ਵਾਸੀ ਮਾਤਾ ਰਾਣੀ ਗਲੀ ਤੇ ਰਵੀ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ ਹੈ।