ਨੌਜਵਾਨ ਨੇ ਲਿਆ ਫਾਹਾ, ਜਾਂਚ ਜਾਰੀ
ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
Publish Date: Tue, 03 Mar 2026 04:29 PM (IST)
Updated Date: Wed, 04 Mar 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੁਲਤਾਨੀਆ ਪੁਲ ਨੇੜੇ ਰੇਲਵੇ ਕੁਆਟਰ ਵਿਚ ਇਕ ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਤੇ ਥਾਣਾ ਕੈਨਾਲ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਮ੍ਰਿਤਕ ਦੀ ਪਛਾਣ ਮਦਨ ਕੁਮਾਰ ਵਾਸੀ ਰੇਲਵੇ ਕੁਆਟਰ ਵਜੋਂ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।