ਗੁਰੂਘਰ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ
Publish Date: Tue, 03 Mar 2026 05:00 PM (IST)
Updated Date: Wed, 04 Mar 2026 04:02 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਹਫ਼ਤਾਵਾਰੀ ਗੁਰਮਤਿ ਸਮਾਗਮ ਦੌਰਾਨ ਧਾਰਮਿਕ ਰੰਗ ਬਖ਼ੂਬੀ ਛਾਇਆ ਰਿਹਾ। ਇਸ ਮੌਕੇ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਜਗਤਾਰ ਸਿੰਘ ਜੌੜਕੀਆਂ ਪ੍ਰਚਾਰਕ ਅਤੇ ਭਾਈ ਜਸਵੀਰ ਸਿੰਘ ਮਿੱਡਾ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਦੀ ਵਿਆਖਿਆ ਕਰਕੇ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਆਈਆਂ ਸੰਗਤਾਂ ਨੂੰ ਅੰਮ੍ਰਿਤ ਛਕਾਇਆ ਗਿਆ। ਇਸ ਦੌਰਾਨ ਕੁੱਲ 213 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਨਾਲ ਆਪਣਾ ਨਾਤਾ ਜੋੜਿਆ। ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਗਤ ਨੂੰ ਜੀ ਆਇਆ ਕਿਹਾ ਗਿਆ ਅਤੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਨ ਦੀ ਵਧਾਈ ਦਿੱਤੀ ਗਈ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਅਤੇ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਵੀ ਹਾਜ਼ਰ ਰਹੇ। ਸਮੂਹ ਸਮਾਗਮ ਦੌਰਾਨ ਸੰਗਤਾਂ ਵਿਚ ਬੇਹੱਦ ਉਤਸ਼ਾਹ ਅਤੇ ਆਤਮਿਕ ਚੜ੍ਹਦੀ ਕਲਾ ਦੇ ਦਰਸ਼ਨ ਹੋਏ।