ਡੇਂਗੂ ਤੇ ਮਲੇਰੀਏ ਤੋਂ ਬਚਾਅ ਲਈ ਯਤਨ ਜਾਰੀ
ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਹੈਲਥ ਸੁਪਰਵਾਇਜਰਾਂ ਨਾਲ ਮਹੀਨਾਵਾਰ ਮੀਟਿੰਗ ਹੋਈ
Publish Date: Tue, 03 Mar 2026 05:07 PM (IST)
Updated Date: Wed, 04 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਅੱਜ ਹੈਲਥ ਸੁਪਰਵਾਇਜਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ, ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਦੀ ਪ੍ਰਕਿਰਿਆ ਅਤੇ ਆਉਣ ਵਾਲੇ ਮਹੀਨਿਆਂ ਵਿਚ ਡੇਂਗੂ ਤੋਂ ਬਚਾਅ ਲਈ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਹੈਲਥ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚੋਂ ਨਿਯਮਿਤ ਤੌਰ ‘ਤੇ ਪਾਣੀ ਦੇ ਸੈਂਪਲ ਇਕੱਠੇ ਕਰਕੇ ਲੈਬੋਰੇਟਰੀ ਵਿੱਚ ਭੇਜੇ ਜਾਣ ਅਤੇ ਰਿਪੋਰਟ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਜਿੱਥੇ ਵੀ ਪਾਣੀ ਦੇ ਸੈਂਪਲ ਸਹੀ ਨਾ ਪਾਏ ਜਾਣ, ਉਥੇ ਤੁਰੰਤ ਕਲੋਰਿਨੇਸ਼ਨ ਕਰਵਾਈ ਜਾਵੇ ਅਤੇ ਲੋਕਾਂ ਨੂੰ ਉਬਾਲਿਆ ਹੋਇਆ ਪਾਣੀ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਸਫ਼ਾਈ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।