ਖਾਲਸਾ ਕਾਲਜ ’ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ
ਖਾਲਸਾ ਕਾਲਜ ‘ਚ ਵਿਸ਼ਵ ਸ਼ਾਂਤੀ ਦਿਵਸ ਮਨਾਇਆ
Publish Date: Tue, 03 Mar 2026 06:02 PM (IST)
Updated Date: Wed, 04 Mar 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਐਨਐਸਐਸ ਵਿਭਾਗ ਵੱਲੋ ਸੰਸਾਰ ਵਿਚ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ 'ਵਿਸ਼ਵ ਸ਼ਾਂਤੀ ਦਿਵਸ' ਮਨਾਇਆ ਗਿਆ। ਪ੍ਰੋਗਰਾਮ ਅਫਸਰ ਡਾ. ਰਮਨਪ੍ਰੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਇਸ ਦਾ ਮਕਸਦ ਦੁਨੀਆਂ ਵਿਚ ਅਮਨ-ਚੈਨ, ਭਾਈਚਾਰਕ ਸਾਂਝ ਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਾਂਤੀ ਸਿਰਫ ਜੰਗ ਦੀ ਗੈਰ ਹਾਜ਼ਰੀ ਨਹੀਂ, ਸਗੋਂ ਪਿਆਰ ਸ਼ਹਿਣਸ਼ੀਲਤਾ ਅਤੇ ਆਪਸੀ ਸਮਝ ਦਾ ਨਾਮ ਹੈ। ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਲੰਟੀਅਰਾਂ ਨੇ ਸੰਕਲਪ ਲਿਆ ਕਿ ਉਹ ਹਿੰਸਾ ਅਤੇ ਨਫਰਤ ਤੋਂ ਦੂਰ ਰਹਿ ਕੇ ਸ਼ਾਂਤੀਪੂਰਨ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪ੍ਰੋ. ਜਗਦੀਪ ਕੌਰ, ਪ੍ਰੋ. ਹਰਪਿੰਦਰ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸੁਸ਼ਮਾ ਰਾਣੀ ਅਤੇ ਸਮੂਹ ਸਟਾਫ ਹਾਜ਼ਰ ਸਨ।