ਗਰਭਵਤੀਆਂ ਨੂੰ ਜਾਗਰੂਕ ਕਰਨ ਲਈ ਲਾਇਆ ਕੈਂਪ
ਗਰਭਵਤੀ ਔਰਤਾਂ ਨੂੰ ਜਾਗਰੂਕ ਕਰਨ ਸਬੰਧੀ ਜਾਗਰੂਕਤਾ ਸੈਸ਼ਨ ਲਾਇਆ
Publish Date: Tue, 03 Mar 2026 06:03 PM (IST)
Updated Date: Wed, 04 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਜਨਮਜਾਤ ਦੋਸ਼ ਦਿਵਸ ਮੌਕੇ ਗਰਭਵਤੀ ਔਰਤਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਸ਼ਨ ਲਾਇਆ ਗਿਆ। ਇਸ ਦੌਰਾਨ ਬਲਾਕ ਐਜੂਕੇਟਰ ਪਵਨਜੀਤ ਕੌਰ, ਹਰਜਿੰਦਰ ਕੌਰ ਅਤੇ ਕਾਊਂਸਲਰ ਚਰਨਪਾਲ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਬੱਚਿਆਂ ਵਿਚ ਪਾਏ ਜਾਣ ਵਾਲੇ ਜਨਮ ਦੋਸ਼ਾਂ ਤੇ ਇਨ੍ਹਾਂ ਤੋਂ ਬਚਾਓ ਵਰਤਣਯੋਗ ਸਾਵਧਾਨੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਗਰਭ ਅਵਸਥਾ ਦੀ ਸ਼ੁਰੂਆਤ ਤੋਂ ਹੀ ਨਿਯਮਿਤ ਐਂਟੀਨੈਟਲ ਜਾਂਚਾਂ ਕਰਵਾਉਣ, ਫੋਲਿਕ ਐਸਿਡ ਅਤੇ ਹੋਰ ਲੋੜੀਂਦੀਆਂ ਦਵਾਈਆਂ ਡਾਕਟਰੀ ਸਲਾਹ ਅਨੁਸਾਰ ਲੈਣ ਅਤੇ ਸੰਤੁਲਿਤ ਆਹਾਰ ਅਪਣਾਉਣ। ਇਸ ਤੋਂ ਇਲਾਵਾ ਟੀਕਾਕਰਨ ਅਤੇ ਸਮੇਂ-ਸਿਰ ਅਲਟਰਾਸਾਊਂਡ ਜਾਂਚ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।