ਪਿੰਡ ਕੋਟਗੁਰੂ ’ਚ ਖ਼ੂਨਦਾਨ ਕੈਂਪ ਭਲਕੇ
ਪਿੰਡ ਕੋਟਗੁਰੂ ਵਿਖੇ ਖ਼ੂਨਦਾਨ ਕੈਂਪ ਪੰਜ ਮਾਰਚ ਨੂੰ
Publish Date: Tue, 03 Mar 2026 06:39 PM (IST)
Updated Date: Wed, 04 Mar 2026 04:06 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਬਲਾਕ ਸੰਗਤ ਅਧੀਨ ਆਉਂਦੇ ਪਿੰਡ ਕੋਟਗੁਰੂ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹਰ ਸਾਲ ਧਾਰਮਿਕ ਜੋੜ ਮੇਲਾ ਕਰਵਾਇਆ ਜਾਂਦਾ ਹੈ। ਜਿੱਥੇ ਹਰ ਵਰ੍ਹੇ ਪੰਜ ਮਾਰਚ ਨੂੰ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਂਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਆਖ਼ਰੀ ਦਿਨ ਹਰ ਵਰ੍ਹੇ ਇਸੇ ਸਥਾਨ ਉੱਪਰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਂਦਾ ਹੈ। ਇਸ ਵਾਰ ਇਹ ਵਿਸ਼ਾਲ ਖ਼ੂਨਦਾਨ ਕੈਂਪ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਮਰਹੂਮ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਪਿਆਰੀ ਯਾਦ ਨੂੰ ਸਮਰਪਿਤ ਕਰਕੇ ਲਗਾਇਆ ਜਾ ਰਿਹਾ ਹੈ। ਜਿਸਨੇ ਨਿੱਕੀ ਉਮਰੇ ਖੋਜ਼, ਅਧਿਐਨ ਅਤੇ ਸਿਰਜਣਾ ਵਿਚ ਆਪਣਾ ਅਤੇ ਆਪਣੇ ਪਿੰਡ ਦਾ ਨਾਮ ਚਮਕਾਇਆ ਸੀ। ਇਸ ਬਾਰੇ ਸਮਾਜ ਸੇਵੀ ਜਗਦੇਵ ਸਿੰਘ ਧਾਲੀਵਾਲ ਅਤੇ ਸਾਬਕਾ ਪੰਚਾਇਤ ਮੈਂਬਰ ਅੰਗਰੇਜ ਸਿੰਘ ਵਿੱਕੀ ਨੇ ਦੱਸਿਆ ਕਿ ਇਹ ਕੈਂਪ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸੰਗਤ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਘੁੱਦਾ ਦੇ ਉਪਰਾਲੇ ਸਦਕਾ ਮਨੁੱਖਤਾ ਦੀ ਸੇਵਾ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੀ ਭਲਾਈ ਲਈ ਵੱਧ ਤੋਂ ਵੱਧ ਖ਼ੂਨਦਾਨ ਕਰਕੇ ਆਪਣਾ ਯੋਗਦਾਨ ਪਾਉਣ।