ਮੁਫ਼ਤ ਮੈਡੀਕਲ ਹੈਲਥ ਚੈੱਕਅਪ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ ਅੱਜ
ਮੁਫ਼ਤ ਮੈਡੀਕਲ ਹੈਲਥ ਚੈੱਕਅਪ ਅਤੇ ਜਿਲ੍ਹਾਂ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 6 ਮਾਰਚ ਨੂੰ
Publish Date: Thu, 05 Mar 2026 05:22 PM (IST)
Updated Date: Thu, 05 Mar 2026 05:23 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈੱਕਅਪ ਕੈਂਪ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 6 ਮਾਰਚ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 3:00 ਤਕ ਸਰਕਾਰੀ ਹਸਪਤਾਲ ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਆਪ੍ਰੇਸ਼ਨ ਲਈ ਪ੍ਰੀ-ਅਸੈਸਮੈਂਟ ਕੈਂਪ, ਡਿਮੈਂਸ਼ੀਆਂ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਤੇ ਸੂਗਰ ਜਾਂਚ, ਕੈਂਸਰ ਸਕ੍ਰੀਨਿੰਗ, ਅਰਥੋਪੀਡਿਕ ਜਾਂਚ, ਫਿਜੀਓਥੈਰੇਪੀ ਸੇਵਾਵਾਂ, ਕੰਨਾਂ ਦੇ ਰੋਗ ਅਤੇ ਮੁਫ਼ਤ ਦਵਾਈਆਂ ਦੇ ਨਾਲ-ਨਾਲ ਕਾਨੂੰਨੀ ਸਹਾਇਤਾ, ਬੈਂਕਾਂ ਵੱਲੋਂ ਦੁਰਘਟਨਾ ਅਤੇ ਸਿਹਤ ਜਾਂਚ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਬੈਂਕ ਪਾਸ ਬੁੱਕ ਅਤੇ ਪੈਨਸ਼ਨਾਂ ਦੀ ਜਾਣਕਾਰੀ ਲਈ ਆਪਣਾ ਆਧਾਰ ਕਾਰਡ ਨਾਲ ਜ਼ਰੂਰ ਲਿਆਂਦਾ ਜਾਵੇ ਤਾਂ ਜੋ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾ ਸਕੇ।