ਗੁਰੂ ਕਾਸ਼ੀ ਯੂਨੀਵਰਸਿਟੀ ’ਚ ਧਾਰਮਿਕ ਸਮਾਗਮ ਕਰਵਾਇਆ
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਧਾਰਮਿਕ ਸਮਾਗਮ ਕਰਵਾਇਆ
Publish Date: Thu, 05 Mar 2026 05:29 PM (IST)
Updated Date: Thu, 05 Mar 2026 05:32 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋਂ : ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਜਿਸ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਤੇ ਉਨ੍ਹਾਂ ਦੇ ਰਾਗੀ ਜੱਥੇ ਪਾਸੋਂ ਰਸਭਿੰਨਾ ਰੁਹਾਨੀ, ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਜਥੇਦਾਰ ਜਗਤਾਰ ਸਿੰਘ ਵੱਲੋਂ ਪ੍ਰੇਰਨਾ ਭਰਪੂਰ ਕਥਾ ਵਿਆਖਿਆਨ ਕੀਤਾ ਗਿਆ। ਇਸ ਮੌਕੇ ਵਾਈਸ ਚਾਸਲਰ ਪ੍ਰੋ. ਡਾ. ਰਾਮੇਸ਼ਵਰ ਸਿੰਘ, ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਮੱਥਾ ਟੇਕਿਆ। ਇਸ ਮੌਕੇ ਪ੍ਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਕਿਹਾ ਕਿ ਜੀਕੇਯੂ ਨੇ ਗੁਰੂ ਸਾਹਿਬ ਦੇ ਬਚਨਾਂ ਨੂੰ ਆਪਣਾ ਰਾਹ ਦਿਸੇਰਾ ਮੰਤਰ ਬਣਾਇਆ ਹੈ, ਜੋ ਅਕਾਦਮਿਕ ਅਤੇ ਅਧਿਆਤਮਕਤਾ ਦੀ ਸ੍ਰੇਸ਼ਠਤਾ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਬਚਨ ‘ਇਹ ਹੈ ਪ੍ਰਗਟ ਹਮਾਰੀ ਕਾਸ਼ੀ’ ਅਨੁਸਾਰ ਯੂਨੀਵਰਸਿਟੀ ਦਾ ਗਾਣ ਬਣਾਇਆ ਹੈ। ਯੂਨੀਵਰਸਿਟੀ ਇਸ ਵਿਸ਼ੇ ਵਿਚ ਹੋਰਨਾਂ ਅਦਾਰਿਆ ਨਾਲ ਮਿਲਕੇ ਚੱਲਣ ਦੀ ਸਿਰਕੱਢ ਭੂਮਿਕਾ ਨਿਭਾਉਦੀ ਹੈ। ਯੂਨੀਵਰਸਿਟੀ ਇੱਕ ਪ੍ਰਮੁੱਖ ਸਿੱਖਿਆ ਕੇਂਦਰ ਵਜੋਂ ਵਿਕਸਿਤ ਹੋ ਰਹੀ ਹੈ। ਜਿਸ ਦਾ ਦੇਸ਼ਾਂ-ਵਿਦੇਸ਼ਾਂ ਦੇ ਵਿੱਦਿਅਕ ਅਦਾਰਿਆਂ ਵਿਚ ਨਾਂ ਹੈ। ਉਨ੍ਹਾਂ ਯੂਨੀਵਰਸਿਟੀ ਵੱਲੋਂ ਨੌਜਵਾਨ ਪੀੜ੍ਹੀ ਅਤੇ ਔਰਤਾਂ ਦੇ ਸਸ਼ਕਤੀਕਰਨ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਵਾਈਸ ਚਾਂਸਲਰ ਡਾ. ਸਿੰਘ ਤੇ ਹੋਰਨਾਂ ਵੱਲੋਂ ਸਮਾਜ ਸੇਵਾ, ਸਾਹਿਤ ਸੇਵਾ ਅਤੇ ਸਮਾਗਮ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੁਰਮਿਤ ਇਤਿਹਾਸ ਅਤੇ ਸਾਹਿਤ ਦੇ ਲੇਖਕ ਗਿਆਨੀ ਕੌਰ ਸਿੰਘ ਕੋਠਾ, ਸੰਗਤ ਗੁਰੂ ਇਸ਼ਨਾਨ ਸੇਵਾ ਅੰਮ੍ਰਿਤ ਵੇਲਾ, ਭਾਈ ਕਾਹਨ ਸਿੰਘ ਨੰਗਲਾ, ਦੁੱਧ ਲੰਗਰ ਸੇਵਾ ਏਮਜ਼ ਹਸਪਤਾਲ, ਸ਼ਹੀਦ ਭਾਈ ਮਨੀ ਸਿੰਘ ਸੁਖਮਨੀ ਸੇਵਾ ਸੁਸਾਇਟੀ, ਮੁੱਖ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ। ਸਮਾਗਮ ਦਾ ਸੰਚਾਲਨ ਕਰਦੇ ਹੋਏ ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਨੇ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਨੂੰ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀਆਂ ਬਖਸ਼ਿਸ਼ਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ।