ਐੱਸਡੀਐੱਚ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਐਸਡੀਐਚ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Publish Date: Thu, 05 Mar 2026 05:32 PM (IST)
Updated Date: Thu, 05 Mar 2026 05:35 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਚ ਵਿਸ਼ਵ ਜਨਮ ਦੋਸ਼ ਦਿਵਸ ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਲੈਕਚਰ ਦੌਰਾਨ ਬਾਲ ਰੋਗ ਮਾਹਿਰ ਡਾ. ਤਜਿੰਦਰਪਾਲ ਕੌਰ ਵੱਲੋਂ ਜਨਮ ਦੋਸ਼ਾਂ ਦੇ ਕਾਰਨ, ਲੱਛਣ, ਬਚਾਅ ਅਤੇ ਸਮੇਂ-ਸਿਰ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਗਰਭ ਅਵਸਥਾ ਦੌਰਾਨ ਨਿਯਮਿਤ ਜਾਂਚਾਂ, ਸਹੀ ਪੋਸ਼ਣ ਅਤੇ ਡਾਕਟਰੀ ਸਲਾਹ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਇਸ ਦੌਰਾਨ ਕਮਿਊਨਿਟੀ ਹੈਲਥ ਅਫਸਰ ਰਮਨਦੀਪ ਕੌਰ ਅਤੇ ਰੁਪਿੰਦਰ ਕੌਰ ਵੀ ਮੌਜੂਦ ਰਹੀਆਂ। ਉਨ੍ਹਾਂ ਵੱਲੋਂ ਵੀ ਔਰਤਾਂ ਨੂੰ ਸਿਹਤ ਸਬੰਧੀ ਸਲਾਹਾਂ ਦਿੱਤੀਆਂ ਗਈਆਂ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਗਰਭ ਅਵਸਥਾ ਦੌਰਾਨ ਸਾਰੇ ਲਾਜ਼ਮੀ ਟੈਸਟ ਅਤੇ ਟੀਕਾਕਰਨ ਸਮੇਂ ਸਿਰ ਕਰਵਾਏ ਜਾਣ।