ਐੱਚਪੀਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅੱਜ
ਐਚਪੀਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਅੱਜ
Publish Date: Thu, 05 Mar 2026 05:34 PM (IST)
Updated Date: Thu, 05 Mar 2026 05:35 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚਪੀਵੀ (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ 6 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਟੀਕਾਕਰਨ ਪੀਪੀ ਯੁਨਿਟ ਵਿਖੇ ਸਵੇਰੇ 11 ਵਜੇ ਤੋਂ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਐੱਚਪੀਵੀ ਵੈਕਸੀਨ ਲੜਕੀਆਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਸਰਵਾਈਕਲ ਕੈਂਸਰ ਤੋਂ ਬਚਾਅ ਵਿਚ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਵਾਈਕਲ ਕੈਂਸਰ ਭਾਰਤ ਵਿਚ ਔਰਤਾਂ ਵਿਚ ਪਾਇਆ ਜਾਣ ਵਾਲਾ ਇਕ ਆਮ ਕੈਂਸਰ ਹੈ, ਜਿਸ ਤੋਂ ਟੀਕਾਕਰਨ ਰਾਹੀਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਧੀਆਂ ਨੂੰ ਸਮੇਂ ਸਿਰ ਐੱਚਪੀਵੀ ਟੀਕਾ ਲਗਵਾ ਕੇ ਉਨ੍ਹਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ।