ਨੌਜਵਾਨਾਂ ਭਾਜਪਾ ’ਚ ਹੋਏ ਸ਼ਾਮਲ
ਸਿੰਗਲਾ ਦੀ ਅਗਵਾਈ 'ਚ ਨੌਜਵਾਨਾਂ ਨੇ ਭਾਜਪਾ 'ਚ ਸ਼ਮੂਲੀਅਤ ਕੀਤੀ
Publish Date: Thu, 05 Mar 2026 05:41 PM (IST)
Updated Date: Thu, 05 Mar 2026 05:44 PM (IST)

- ਨੌਜਵਾਨ ਵਰਗ ਦਾ ਚੋਣਾਂ ’ਚ ਫੈਸਲਾਕੁੰਨ ਰੋਲ ਹੋਵੇਗਾ : ਸਿੰਗਲਾ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਦੇਸ਼ ਦੀ ਸਿਆਸਤ ਵਿਚ ਨੌਜਵਾਨ ਵਰਗ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ ’ਚ ਵੀ ਨੌਜਵਾਨਾਂ ਦਾ ਰੋਲ ਫੈਸਲਾਕੁੰਨ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਥਾਨਕ ਗੁਰੂ ਨਾਨਕਪੁਰਾ ਅਤੇ ਖੇਤਾ ਸਿੰਘ ਬਸਤੀ ਦੇ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ ਵਿਚ ਸ਼ਾਮਲ ਕਰਨ ਉਪਰੰਤ ਕੀਤਾ। ਭਾਜਪਾ ਆਗੂ ਸਰੂਪ ਸਿੰਗਲਾ ਨੇ ਯੁਵਾ ਆਗੂ ਹੈਪੀ ਸਿੰਘ ਅਤੇ ਰਾਹੁਲ ਕੁਮਾਰ ਦੀ ਪ੍ਰੇਰਨਾ ਸਦਕਾ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸੋਨੂੰ ਕੁਮਾਰ, ਅਸ਼ਮੀਤ ਕੁਮਾਰ, ਰਾਜਦੀਪ, ਗੁਰਪ੍ਰੀਤ, ਕਮਲਪ੍ਰੀਤ, ਰੋਹਿਤ ਕੁਮਾਰ ਅਤੇ ਸੋਮਨਾਥ ਸਮੇਤ ਇੱਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਨੌਜਵਾਨ ਵਰਗ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਵੱਲ ਉਤਸ਼ਾਹਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਉਦੇਸ਼ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ। ਉਨ੍ਹਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਵਿਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਵੱਖ-ਵੱਖ ਪੱਧਰਾਂ ’ਤੇ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸਿੰਗਲਾ ਨੇ ਕਿਹਾ ਕਿ ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੇ ਦ੍ਰਿਸ਼ਟਿਕੋਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਨੂੰ ਹਰ ਫਰੰਟ ’ਤੇ ਅਸਫਲ ਕਰਾਰ ਦਿੰਦਿਆਂ ਭਾਜਪਾ ਆਗੂ ਨੇ ਦੋਸ਼ ਲਾਏ ਕੇ ਸੂਬੇ ਦੇ ਲੋਕ ਰੁਜ਼ਗਾਰ, ਕਾਨੂੰਨ-ਵਿਵਸਥਾ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਵਰਗੇ ਮਸਲਿਆਂ ’ਤੇ ਚਿੰਤਿਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸ਼ਿਤ ਸੂਬਿਆਂ ਵਿਚ ਹੋ ਰਹੇ ਵਿਕਾਸ ਅਤੇ ਅਮਨ ਕਾਨੂੰਨ ਦੀ ਬਿਹਤਰ ਸਥਿਤੀ ਨੂੰ ਵੇਖਦਿਆਂ ਪੰਜਾਬੀ ਹੁਣ ਭਾਜਪਾ ਦੇ ਹੱਕ ਵਿਚ ਲਾਮਬੰਦ ਹੋ ਰਹੇ ਹਨ ਪੰਜਾਬ ਦੇ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰੀ ਲੋਕ ਭਲਾਈ ਦੀਆਂ ਯੋਜਨਾਵਾਂ ਤੋਂ ਵੀ ਪ੍ਰਭਾਵਿਤ ਹਨ। ਸਿੰਗਲਾ ਨੇ ਦਾਅਵਾ ਕੀਤਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਆਪਣੇ ਦਮ ’ਤੇ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਮੌਜੂਦ ਸਨ।