ਸੜਕ ਹਾਦਸੇ ’ਚ ਮੌਤ
ਸੜਕ ਹਾਦਸੇ ’ਚ ਮੌਤ
Publish Date: Thu, 05 Mar 2026 05:56 PM (IST)
Updated Date: Thu, 05 Mar 2026 05:59 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਕੈਂਟਰ ਦੀ ਟੱਕਰ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਗੁਰਲਾਲ ਸਿੰਘ ਵਾਸੀ ਪਿੰਡ ਜਗ੍ਹਾ ਰਾਮ ਤੀਰਥ ਨੇ ਦੱਸਿਆ ਕਿ ਉਸ ਦਾ ਚਾਚਾ ਕੁਲਦੀਪ ਸਿੰਘ ਆਪਣੇ ਟਰੈਕਟਰ ਨੰਬਰ ਪੀਬੀ 03 ਬੀਕੇ 4458 ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਜੀਵਨ ਸਿੰਘ ਵਾਲਾ ਦੀ ਦਾਣਾ ਮੰਡੀ ਕੋਲ ਪੁੱਜਾ ਤਾਂ ਕੈਂਟਰ ਨੰਬਰ ਆਰਜੀ 3786 ਨੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਚਾਚਾ ਕੁਲਦੀਪ ਸਿੰਘ ਦੀ ਮੌਤ ਹੋ ਗਈ। ਪੀੜਤ ਨੇ ਦੱਸਿਆ ਕਿ ਇੱਕ ਕੈਂਟਰ ਨੂੰ ਵਿਨੋਦ ਕੁਮਾਰ ਵਾਸੀ ਪਿੰਡ ਗੋਲੂਵਾਲਾ ਹਨੁਮਾਨਗੜ੍ਹ ਰਾਜਸਥਾਨ ਚਲਾ ਰਿਹਾ ਸੀ।