200 ਲੀਟਰ ਡੀਜ਼ਲ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
200 ਲੀਟਰ ਡੀਜ਼ਲ ਚੋਰੀ ਕਰਨ ਵਾਲਿਆਂ ਖਿਲਾਫ ਕੇਸ ਦਰਜ
Publish Date: Thu, 05 Mar 2026 06:00 PM (IST)
Updated Date: Thu, 05 Mar 2026 06:02 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਟੈਂਕੀ ਵਿੱਚੋਂ ਡੀਜ਼ਲ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦੋਂਕਿ ਉਨ੍ਹਾਂ ਦਾ ਸਾਥ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਅਮਨਦੀਪ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਨੇ ਦੱਸਿਆ ਕਿ 2 ਮਾਰਚ ਨੂੰ ਭਿੰਦਰਖਾਨ ਵਾਸੀ ਪਿੰਡ ਤੁੰਗਵਾਲੀ ਅਤੇ ਸਿਕੰਦਰ ਸਿੰਘ ਵਾਸੀ ਪਿੰਡ ਥੇਹੜੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਉਸ ਦੇ ਪੈਟਰੋਲ ਪੰਪ ’ਤੇ ਡੀਜ਼ਲ ਟੈਂਕੀ ਨੰਬਰ ਪੀਬੀ 03 ਬੀਈ 9035 ਵਿੱਚ ਸਪਲਾਈ ਦੇਣ ਲਈ ਆਏ ਸਨ, ਜਿਨ੍ਹਾਂ ਨੇ ਟੈਂਕੀ ਵਿੱਚ ਗੁਪਤ ਤੌਰ ’ਤੇ ਪਾਈਪ ਲਗਾ ਕੇ 200 ਲੀਟਰ ਡੀਜ਼ਲ ਚੋਰੀ ਕਰ ਲਿਆ। ਪੀੜਤ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਕੁਝ ਅਣਪਛਾਤੇ ਵਿਅਕਤੀਆਂ ਨੇ ਵੀ ਮਦਦ ਕੀਤੀ ਹੈ। ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।