ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ
ਨਜਾਇਜ਼ ਪਿਸਟਲ ਸਮੇਤ ਗ੍ਰਿਫਤਾਰ
Publish Date: Thu, 05 Mar 2026 06:17 PM (IST)
Updated Date: Thu, 05 Mar 2026 06:20 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਜੱਸੀ ਬਾਗ ਵਾਲੀ ਨੇੜੇ ਨਾਕੇਬੰਦੀ ਦੌਰਾਨ ਪੈਦਲ ਆ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਰੁਲਦੂ ਸਿੰਘ ਵਾਲਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਤੋਂ ਪਤਾ ਲਾਇਆ ਜਾ ਸਕੇ ਕਿ ਉਹ ਪਿਸਤੌਲ ਕਿੱਥੋਂ ਖ਼ਰੀਦ ਕੇ ਲਿਆਇਆ ਸੀ ਅਤੇ ਇਸ ਨਾਲ ਉਸ ਨੇ ਕਿਸ ਵਾਰਦਾਤ ਨੂੰ ਅੰਜਾਮ ਦੇਣਾ ਸੀ। ਫਿਲਹਾਲ ਥਾਣਾ ਸੰਗਤ ਮੰਡੀ ਥਾਣੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।