ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ, ਅਣਪਛਾਤਿਆਂ ਨੇ 22 ਸਫੈਦੇ ਕੀਤੇ ਚੋਰੀ
ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ, ਅਣਪਛਾਤਿਆਂ ਨੇ 22 ਸਫੈਦੇ ਕੀਤੇ ਚੋਰੀ
Publish Date: Thu, 05 Mar 2026 06:19 PM (IST)
Updated Date: Thu, 05 Mar 2026 06:21 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਜਿੱਥੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ, ਉੱਥੇ ਹੀ ਤਲਵੰਡੀ ਸਾਬੋ ਦੇ ਇਕ ਪਲਾਟ ਵਿੱਚੋਂ ਅਣਪਛਾਤੇ ਵਿਅਕਤੀ 22 ਸਫੈਦੇ ਦੇ ਦਰੱਖਤ ਚੋਰੀ ਕਰ ਕੇ ਲੈ ਗਏ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਚਰਨਜੀਤ ਸਿੰਘ ਵਾਸੀ ਊਧਮ ਸਿੰਘ ਨਗਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਰਨਜੀਤ ਸਿੰਘ ਕੋਲ ਚੋਰੀ ਦਾ ਮੋਟਰਸਾਈਕਲ ਹੈ। ਇਸ ਦੌਰਾਨ ਪੁਲਿਸ ਨੇ ਨਾਕੇਬੰਦੀ ਦੌਰਾਨ ਹਾਜੀ ਰਤਨ ਚੌਕ ਵਿੱਚ ਉਸ ਨੂੰ ਮੋਟਰਸਾਈਕਲ ਨੰਬਰ ਪੀਬੀ 03ਏ 7416 ਸਮੇਤ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਸ਼ਮਣ ਸਿੰਘ ਵਾਸੀ ਪਿੰਡ ਮਾੜੀ ਨੇ ਦੱਸਿਆ ਕਿ 3 ਮਾਰਚ ਨੂੰ ਉਸ ਦੇ ਪਲਾਟ ਤਲਵੰਡੀ ਸਾਬੋ ਵਿੱਚੋਂ ਅਣਪਛਾਤੇ ਵਿਅਕਤੀ ਸਫੈਦੇ ਦੇ 22 ਦਰੱਖਤ ਚੋਰੀ ਕਰ ਕੇ ਲੈ ਗਏ ਅਤੇ ਪਲਾਟ ਦੀਆਂ ਕੰਧਾਂ ਵੀ ਢਾਹ ਦਿੱਤੀਆਂ। ਇਸ ਮੌਕੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।