ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਕਾਬੂ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ, 31.98 ਗ੍ਰਾਮ ਹੈਰੋਇਨ, 1 ਕਿਲੋ ਭੁੱਕੀ ਅਤੇ 225 ਕੈਪਸੂਲ ਬਰਾਮਦ
Publish Date: Thu, 05 Mar 2026 06:41 PM (IST)
Updated Date: Thu, 05 Mar 2026 06:44 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 31.96 ਗ੍ਰਾਮ ਹੈਰੋਇਨ, 225 ਕੈਪਸੂਲ ਅਤੇ 1 ਕਿਲੋ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਿਸ ਨੇ ਪੋਸਟ ਆਫਿਸ ਬਾਜ਼ਾਰ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਦਲਵਿੰਦਰ ਸਿੰਘ ਵਾਸੀ ਪਿੰਡ ਖੋਸਾ ਦਲ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਪਿੰਡ ਬੱਲੂਆਣਾ ਤੋਂ ਇਸਰੋ ਕੌਰ ਵਾਸੀ ਬੀੜ ਤਲਾਬ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਗੋਨਿਆਣਾ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਜਸਵੰਤ ਸਿੰਘ ਵਾਸੀ ਪਿੰਡ ਹਰਰਾਏਪੁਰ ਨੂੰ 5.15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਤਰ੍ਹਾਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਭੁੱਚੋ ਮੰਡੀ ਵਿਖੇ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.26 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਲਖਬੀਰ ਸਿੰਘ ਵਾਸੀ ਪਿੰਡ ਤੁੰਗਵਾਲੀ ਵਜੋਂ ਹੋਈ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿੱਚ ਛਾਪੇਮਾਰੀ ਕਰਦਿਆਂ ਪਾਲ ਸਿੰਘ ਨੂੰ ਇਕ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਆਧਾਰ ’ਤੇ ਪਿੰਡ ਪੱਕਾ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਮਨਪ੍ਰੀਤ ਸਿੰਘ ਵਾਸੀ ਪਿੰਡ ਪੱਕਾ ਕਲਾਂ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਧੁੰਨੀ ਕੇ ਵਿੱਚ ਛਾਪੇਮਾਰੀ ਕਰਦਿਆਂ ਮਨੋਹਰ ਸਿੰਘ ਨੂੰ 225 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਨੰਦਗੜ੍ਹ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਬਲਵੀਰ ਸਿੰਘ ਵਾਸੀ ਪਿੰਡ ਚੱਕ ਅਤਰ ਸਿੰਘ ਵਾਲਾ ਵਜੋਂ ਹੋਈ, ਜਦੋਂਕਿ ਇਕ ਹੋਰ ਮਾਮਲੇ ਵਿੱਚ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਬੁਰਜ ਨੇੜੇ ਨਿਰਮਲ ਸਿੰਘ ਨੂੰ 4.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਹਨ।