ਐੱਸਡੀਓ ਨੂੰ ਧਮਕੀਆਂ ਦੇਣ ਵਾਲੇ ਖ਼ਿਲਾਫ਼ ਕੇਸ ਦਰਜ
ਐਸਡੀਓ ਨੂੰ ਧਮਕੀਆਂ ਦੇਣ ਵਾਲੇ ਖਿਲਾਫ ਕੇਸ ਦਰਜ
Publish Date: Thu, 05 Mar 2026 06:54 PM (IST)
Updated Date: Thu, 05 Mar 2026 06:56 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਾਵਰਕਾਮ ਦੇ ਐੱਸਡੀਓ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਲਕੀਤ ਸਿੰਘ ਐੱਸਡੀਓ ਸਬ ਅਰਬਨ ਡਵੀਜ਼ਨ ਮੌਡ ਮੰਡੀ ਨੇ ਦੱਸਿਆ ਕਿ ਮੱਖਣ ਸਿੰਘ ਵਾਸੀ ਪਿੰਡ ਉਭਾ ਜ਼ਿਲ੍ਹਾ ਮਾਨਸਾ ਉਸ ਦੇ ਦਫ਼ਤਰ ਵਿੱਚ ਆਇਆ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮ ਨੇ ਉਸ ਨਾਲ ਗਾਲੀ-ਗਲੋਚ ਕਰਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਮੌੜ ਮੰਡੀ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਐੱਸਡੀਓ ਦੀ ਸ਼ਿਕਾਇਤ ਦੇ ਆਧਾਰ ’ਤੇ ਮੱਖਣ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਤਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ।