35 ਪਰਿਵਾਰ ਭਾਜਪਾ ’ਚ ਹੋਏ ਸ਼ਾਮਲ
ਬਠਿੰਡਾ ਸ਼ਹਿਰ ਦੇ 35 ਪਰਿਵਾਰ ਭਾਜਪਾ ਵਿਚ ਸ਼ਾਮਲ
Publish Date: Thu, 05 Mar 2026 07:12 PM (IST)
Updated Date: Thu, 05 Mar 2026 07:14 PM (IST)

- ਪੰਜਾਬ ਦੀ ਤਰੱਕੀ ਲਈ ਭਾਜਪਾ ਇੱਕੋ-ਇੱਕ ਬਦਲ : ਸਰੂਪ ਸਿੰਗਲਾ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਦੇ ਲੋਕ ਸਾਰੀਆਂ ਰਾਜਨੀਤਿਕ ਧਿਰਾਂ ਨੂੰ ਅਜਮਾ ਚੁੱਕੇ ਹਨ। ਸੂਬੇ ਦੀ ਪਤਲੀ ਆਰਥਿਕ ਸਥਿਤੀ ਅਤੇ ਅਮਨ ਕਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਭਾਜਪਾ ਹੀ ਇੱਕੋ ਇਕ ਸਾਰਥਿਕ ਬਦਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰੂਪ ਚੰਦ ਸਿੰਗਲਾ ਪ੍ਰਧਾਨ ਭਾਜਪਾ ਜ਼ਿਲ੍ਹਾ ਬਠਿੰਡਾ ਸ਼ਹਿਰੀ ਅਤੇ ਸਾਬਕਾ ਵਿਧਾਇਕ ਨੇ ਸਥਾਨਿਕ ਗੌੜੀਆ ਮੱਠ ਨੇੜਲੇ ਖੇਤਰ ਵਿਚ ਕਰੀਬ 35 ਪਰਿਵਾਰਾਂ ਨੂੰ ਭਾਜਪਾ ਵਿਚ ਸ਼ਾਮਲ ਕਰਨ ਉਪਰੰਤ ਕੀਤਾ। ਸਰੂਪ ਸਿੰਗਲਾ ਨੇ ਡਾ. ਪ੍ਰਵੀਨ ਗਰਗ ਦੀ ਪ੍ਰਧਾਨਗੀ ਵਿਚ ਸੁਮਨ ਰਾਣੀ ਦੀ ਪ੍ਰੇਰਨਾ ਸਦਕਾ ਭਾਜਪਾ ’ਚ ਸ਼ਮੂਲੀਅਤ ਕਰਨ ਵਾਲੀਆਂ ਤਿੰਨ ਦਰਜਨ ਤੋਂ ਵੱਧ ਔਰਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਤ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਲਗਾਤਾਰ ਅੱਗੇ ਵਧ ਰਹੇ ਹਨ, ਉਨ੍ਹਾਂ ਦੀ ਅਗਵਾਈ ਵਿਚ ਦੇਸ਼ ’ਚ ਹਰ ਵਰਗ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵੱਖ-ਵੱਖ ਲੋਕ ਭਲਾਈ ਦੀਆਂ ਯੋਜਨਾਵਾਂ ਆਰੰਭ ਕੀਤੀਆਂ ਹਨ। ਸੂਬਾ ਸਰਕਾਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਉਚਿਤ ਉਪਰਾਲੇ ਨਹੀਂ ਕਰ ਰਹੀ। ਸਿੰਗਲਾ ਨੇ ਕੇਂਦਰੀ ਯੋਜਨਾਵਾਂ ਬਾਰੇ ਹਾਜ਼ਰ ਔਰਤਾਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੰਦੇ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਵਿਚ ਕੇਂਦਰੀ ਯੋਜਨਾਵਾਂ ਦੇ ਨਾਲ-ਨਾਲ ਸੂਬਾ ਸਰਕਾਰ ਵੀ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ, ਪਰ ਪੰਜਾਬ ਵਿਚ ਰਾਜ ਕਰਦੀਆਂ ਧਿਰਾਂ ਕਦੇ ਪੰਜਾਬ ਲਈ ਸੁਹਿਰਦ ਨਹੀਂ ਰਹੀਆਂ। ਉਨ੍ਹਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਦਾ ਮੋਹਰੀ ਸੂਬਾ ਪੰਜਾਬ ਲਗਾਤਾਰ ਪੱਛੜਦਾ ਜਾ ਰਿਹਾ ਹੈ। ਪੰਜਾਬ ਨੂੰ ਆਰਥਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਅਤੇ ਸੂਬੇ ਵਿਚ ਵਪਾਰ ਲਈ ਸੁਖਾਵੇ ਮਾਹੌਲ ਲਈ ਭਾਜਪਾ ਹੀ ਇੱਕੋ ਇਕ ਬਦਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਬੇਚੈਨੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਅਤੇ ਭਾਜਪਾ ਨੂੰ ਮਿਲ ਰਹੇ ਸਮਰਥਨ ਨਾਲ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਅਮਿਤ ਕੁਮਾਰ, ਬਾਬਾ ਓਮ ਪ੍ਰਕਾਸ਼ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਆਦਿ ਹਾਜ਼ਰ ਸਨ।