ਲੁੱਟ ਦੀ ਨੀਅਤ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ
ਲੁੱਟ ਦੀ ਨੀਅਤ ਨਾਲ ਕੁੱਟਮਾਰ
Publish Date: Fri, 06 Mar 2026 04:36 PM (IST)
Updated Date: Sat, 07 Mar 2026 04:03 AM (IST)
ਸੀਨੀਅਰ ਰਿਪੋਰਟਰ ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਅੰਦਰ ਲੁੱਟ ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਸੱਤ ਤੋਂ ਅੱਠ ਅਣਪਛਾਤੇ ਵਿਅਕਤੀਆਂ ਨੇ ਗਾਂਧੀ ਮਾਰਕੀਟ ਨੇੜੇ ਇੱਕ ਵਿਅਕਤੀ ਤੋਂ ਸੋਨੇ ਦੀ ਚੇਨੀ ਖੋਹਣ ਦਾ ਯਤਨ ਕੀਤਾ, ਉਕਤ ਵਿਅਕਤੀ ਸੰਦੀਪ ਰਾਠੀ ਵਸੀ ਪਰਸਰਾਮ ਨਗਰ ਵੱਲੋਂ ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕੀਤੀ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਪੀੜਤ ਸੰਦੀਪ ਰਾਠੀ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਨੇੜੇ ਗਾਂਧੀ ਮਾਰਕੀਟ ਕੋਲ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਸੱਤ-ਅੱਠ ਵਿਅਕਤੀਆਂ ਨੇ ਉਸਨੂੰ ਘੇਰ ਲਿਆ ਅਤੇ ਗਲ ਵਿੱਚ ਪਾਈ ਸੋਨੇ ਦੀ ਚੇਨੀ ਦੇਣ ਲਈ ਕਿਹਾ, ਜਦੋਂ ਉਸਨੇ ਅਜਿਹਾ ਕਰਨ ਤੋਂ ਮਨਾ ਕਰ ਦਿੱਤਾ ਤਾਂ ਮੁਲਜਮਾਂ ਨੇ ਉਸ ਦੀ ਕੁੱਟਮਾਰ ਕੀਤੀ। ਥਾਣਾ ਕੋਤਵਾਲੀ ਪੁਲਿਸ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਮੁਲਜਮਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।