ਕੁੱਟਮਾਰ ਦੇ ਦੋਸ਼ ’ਚ ਪੰਜ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਪੰਜ ਖਿਲਾਫ ਕੇਸ ਦਰਜ
Publish Date: Fri, 06 Mar 2026 04:38 PM (IST)
Updated Date: Sat, 07 Mar 2026 04:03 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੁਰਾਣੇ ਝਗੜੇ ਕਾਰਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪੰਜ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਪੂਰਨ ਚੰਦ ਵਾਸੀ ਰਾਮਪੁਰਾ ਨੇ ਦੱਸਿਆ ਕਿ ਜਤਿੰਦਰ ਸਿੰਘ ਵਾਸੀ ਪਿੰਡ ਰਾਮਪੁਰਾ ਨੇ ਆਪਣੇ ਚਾਰ ਅਣਪਛਾਤੇ ਸਾਥੀਆਂ ਸਮੇਤ ਲੋਹੇ ਦੀ ਰਾਡ ਨਾਲ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਫਤਾਰੀ ਨਹੀਂ ਹੋਈ।