ਐੱਸਡੀਓ ਨੂੰ ਧਮਕੀਆਂ ਦੇਣ ਵਾਲੇ ਖ਼ਿਲਾਫ਼ ਕੇਸ
ਐਸਡੀਓ ਨੂੰ ਧਮਕੀਆਂ ਦੇਣ ਵਾਲੇ ਖਿਲਾਫ ਕੇਸ ਦਰਜ
Publish Date: Fri, 06 Mar 2026 04:39 PM (IST)
Updated Date: Sat, 07 Mar 2026 04:03 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਾਵਰਕਾਮ ਦੇ ਐੱਸਡੀਓ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਲਕੀਤ ਸਿੰਘ ਐਸਡੀਓ ਸਬ ਅਰਬਨ ਡਿਵੀਜ਼ਨ ਮੌਡ ਮੰਡੀ ਨੇ ਦੱਸਿਆ ਕਿ ਮੱਖਣ ਸਿੰਘ ਵਾਸੀ ਪਿੰਡ ਉਭਾ ਜ਼ਿਲ੍ਹਾ ਮਾਨਸਾ ਉਸ ਦੇ ਦਫਤਰ ਵਿੱਚ ਆਇਆ। ਪੀੜਤ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮ ਨੇ ਉਸ ਨਾਲ ਗਾਲੀ ਗਲੋਚ ਕਰਦਿਆਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਥਾਣਾ ਮੌੜ ਮੰਡੀ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਐੱਸਡੀਓ ਦੀ ਸ਼ਿਕਾਇਤ ਦੇ ਅਧਾਰ ’ਤੇ ਮੱਖਣ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤਕ ਉਸਦੀ ਗ੍ਰਿਫਤਾਰੀ ਨਹੀਂ ਹੋਈ।