ਸਾਇੰਸ ਮਾਡਲ ਪ੍ਰਦਰਸ਼ਨੀ ਨੇ ਗਿਆਨ ’ਚ ਕੀਤਾ ਵਾਧਾ
ਖਾਲਸਾ ਕਾਲਜ ‘ਚ ਲਗਾਈ ਸਾਇੰਸ ਮਾਡਲ ਪ੍ਰਦਰਸ਼ਨੀ
Publish Date: Fri, 06 Mar 2026 05:50 PM (IST)
Updated Date: Sat, 07 Mar 2026 04:09 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਸਕੱਤਰ ਵਿੱਦਿਆ ਸੁਖਮੰਦਰ ਸਿੰਘ ਦੀ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਸਾਇੰਸ ਵਿਭਾਗ ਅਤੇ ਨਿਊਟਨ ਕਲੱਬ ਵੱਲੋਂ ਸਾਇੰਸ ਮਾਡਲ ਪ੍ਰਦਰਸ਼ਨੀ ਲਗਵਾਈ ਗਈ। ਜਿਸ ਵਿਚ ਗਿਆਰ੍ਹਵੀਂ, ਬੀਐੱਸਸੀ ਭਾਗ ਪਹਿਲਾ, ਦੂਜਾ, ਤੀਜਾ ਅਤੇ ਬੀਸੀਏ ਭਾਗ ਪਹਿਲਾ ਦੇ ਵਿੱਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਜਿਵੇਂ ਕਿ ਕੈਮਿਸਟਰੀ, ਫਿਜਿਕਸ ,ਬਾਇਓਲੋਜੀ ਮੈਥਮੈਟਿਕਸ ਆਦਿ ਨਾਲ ਸਬੰਧਤ 35 ਮਾਡਲ ਬਣਾ ਕੇ ਤਿਆਰ ਕੀਤੇ।
ਉਨ੍ਹਾਂ ਦੁਆਰਾ ਤਿਆਰ ਕੀਤੇ ਗਏ ਮਾਡਲਾਂ ਦੀ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਬੀਐੱਸਸੀ ਭਾਗ ਪਹਿਲਾ ਦੇ ਵਿਦਿਆਰਥੀ ਤੇਗਵੀਰ ਸਿੰਘ, ਅੰਸ਼ਪ੍ਰੀਤ ਸਿੰਘ ਅਤੇ ਸੁਖਮੰਦਰ ਸਿੰਘ ਨੇ ਨਿਊਕਲੀਅਰ ਪਾਵਰ ਪਲਾਂਟ ਦਾ ਮਾਡਲ ਬਣਾ ਕੇ ਪਹਿਲਾ ਸਥਾਨ, ਬੀਐੱਸਸੀ ਭਾਗ ਦੂਜਾ ਦੀ ਵਿਦਿਆਰਥਣ ਗੁਰਜੀਤ ਕੌਰ ਵੱਲੋਂ ਸੀਡ ਜਰਮੀਨੇਸ਼ਨ ਮਾਡਲ ਬਣਾ ਕੇ ਦੂਜਾ ਸਥਾਨ, ਬੀਐੱਸਸੀ ਭਾਗ ਪਹਿਲਾ ਦੀ ਵਿਦਿਆਰਥਣ ਪ੍ਰਭਦੀਪ ਕੌਰ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਤੇਜਿੰਦਰ ਸਿੰਘ ਵੱਲੋਂ ਹੀਮੋਡਾਇਆਲਿਸਸ ਅਤੇ ਮਨੁੱਖੀ ਅੱਖ ਦਾ ਮਾਡਲ ਬਣਾ ਕੇ ਤੀਜਾ ਸਥਾਨ ਹਾਸਲ ਕੀਤਾ ਗਿਆ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਜਲਦੀ ਅਤੇ ਜ਼ਿਆਦਾ ਲੰਬੇ ਸਮੇਂ ਤਕ ਦਿੱਤੀ ਹੋਈ ਜਾਣਕਾਰੀ ਨੂੰ ਯਾਦ ਰੱਖ ਸਕਦੇ ਹਨ ਅਤੇ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ।
ਸਾਇੰਸ ਵਿਭਾਗ ਦੇ ਮੁਖੀ ਡਾ਼. ਹਰਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਵਿਭਾਗ ਸਮੇਂ ਸਮੇਂ ’ਤੇ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ ਜੋ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਵਾਧਾ ਕਰਦੀਆਂ ਹਨ। ਇਸ ਮੌਕੇ ਪ੍ਰੋ ਮਨਦੀਪ ਕੌਰ, ਪ੍ਰੋ ਹਰਦੀਪ ਕੌਰ, ਪ੍ਰੋ ਸੰਦੀਪ ਕੌਰ, ਪ੍ਰੋ ਅਮਨਦੀਪ ਕੌਰ, ਪ੍ਰੋ ਰਾਜਵੀਰ ਕੌਰ ਅਤੇ ਪ੍ਰੋ ਦੀਪਕ ਕੁਮਾਰ ਹਾਜ਼ਰ ਸਨ।