ਵੱਡਾ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਭਾਸ਼ਣ
ਵੱਡਾ ਘੱਲੂਘਾਰਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
Publish Date: Fri, 06 Mar 2026 06:59 PM (IST)
Updated Date: Sat, 07 Mar 2026 04:12 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ “ਵੱਡਾ ਘੱਲੂਘਾਰਾ” ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਕੁਲਜੀਤ ਸਿੰਘ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਮੁੱਖ ਬੁਲਾਰਾ ਦਾ ਕਾਲਜ ਪਰਿਵਾਰ ਵੱਲੋਂ ਸਵਾਗਤ ਕਰਦਿਆਂ ਸਮਾਗਮ ਦੇ ਮਹੱਤਵ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਕਾ ਦੇ ਵਿਦਵਾਨ ਅਧਿਆਪਕ ਪ੍ਰੋ. ਅਰਸ਼ਦੀਪ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਪ੍ਰੋ. ਅਰਸ਼ਦੀਪ ਸਿੰਘ ਨੇ “ਵੱਡਾ ਘੱਲੂਘਾਰਾ” ਨਾਲ ਸੰਬੰਧਿਤ ਇਤਿਹਾਸਕ ਪੱਖਾਂ ‘ਤੇ ਚਾਨਣ ਪਾਉਂਦਿਆਂ ਸਿੱਖਾਂ ਦੀ ਬੇਮਿਸਾਲ ਬਹਾਦਰੀ, ਯੁੱਧ ਪ੍ਰਬੰਧ ਅਤੇ ਸ਼ਹਾਦਤਾਂ ਬਾਰੇ ਵਿਦਿਆਰਥਣਾਂ ਨਾਲ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰੋ ਸ਼ਾਲਿਨੀ ਸਹਿਗਲ ਵੱਲੋਂ ਮੁੱਖ ਬੁਲਾਰੇ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਵਿੱਦਿਅਕ ਅਤੇ ਇਤਿਹਾਸਕ ਲੈਕਚਰ ਵਿਦਿਆਰਥਣਾਂ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕਰਦੇ ਹਨ। ਸਮਾਗਮ ਦੌਰਾਨ ਇਤਿਹਾਸ ਅਤੇ ਧਰਮ ਅਧਿਐਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਅੰਤ ਵਿਚ ਡਾ. ਅਰਸ਼ਵੀਰ ਸਿੰਘ (ਧਰਮ ਅਧਿਐਨ ਵਿਭਾਗ) ਵੱਲੋਂ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ ਗਿਆ। ਇਸ ਸਮਾਰੋਹ ਨੂੰ ਸਫਲ ਬਣਾਉਣ ਵਿਚ ਪ੍ਰੋ. ਮਨਪ੍ਰੀਤ ਸਿੰਘ ਧਾਰਮਿਕ ਅਧਿਆਪਕ ਦਾ ਵਿਸ਼ੇਸ਼ ਯੋਗਦਾਨ ਰਿਹਾ।