ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਬਲਾਕ ਪੱਧਰੀ ਮੀਟਿੰਗ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਹੋਈ
Publish Date: Fri, 06 Mar 2026 07:45 PM (IST)
Updated Date: Sat, 07 Mar 2026 04:15 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਲਾਕ ਪ੍ਰਧਾਨ ਡਾ.ਨਿਰਭੈ ਸਿੰਘ ਭਗਤਾ ਦੀ ਪ੍ਰਧਾਨਗੀ ਹੇਠ ਵਿਖੇ ਹੋਈ। ਇਸ ਮੀਟਿੰਗ ਨੂੰ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਭਗਤਾ ਅਤੇ ਡਾ. ਭੁਪਿੰਦਰ ਸਿੰਘ ਗੁਰੂਸਰ ਜ਼ਿਲ੍ਹਾ ਕੈਸ਼ੀਅਰ ਨੇ ਸੰਬੋਧਨ ਕੀਤਾ। ਸਟੇਜ਼ ਦੀ ਕਾਰਵਾਈ ਡਾ. ਸੁਖਜਿੰਦਰ ਸਿੰਘ ਕੋਠਾ ਗੁਰੂ ਸਟੇਜ ਸਕੱਤਰ ਨੇ ਨਿਭਾਈ। ਮੀਟਿੰਗ ਵਿਚ ਈਰਾਨ ਤੇ ਹੋਰ ਕਈ ਦੇਸ਼ਾਂ ਵਿਚ ਲੱਗੀ ਜੰਗ ’ਤੇ ਡੂੰਘੀ ਚਿੰਤਾ ਪ੍ਰਗਟਾਈ ਗਈ ਅਤੇ ਅਮਨ ਸਾਂਤੀ ਲਈ ਅਰਦਾਸ ਕੀਤੀ ਗਈ। ਇਸੇ ਦੌਰਾਨ ਡਾਕਟਰ ਸਾਥੀਆਂ ਨੂੰ ਆ ਰਹੀਆ ਸਮੱਸਿਆਵਾ ’ਤੇ ਚਰਚਾ ਕੀਤੀ ਗਈ ਤੇ ਸਰਕਾਰ ਨੂੰ ਮੰਗਾਂ ਨੂੰ ਜਲਦ ਹੱਲ ਕਰਨ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਵਿਚ ਵੱਧ ਤੋ ਵੱਧ ਸਮਾਜ ਸੇਵਾ ਦੇ ਕਾਰਜ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਡਾ. ਬਲਦੇਵ ਸਿੰਘ ਭੋਡੀਪੁਰਾ, ਡਾ. ਗੋਪਾਲ ਸਿੰਘ ਆਕਲੀਆ, ਡਾ. ਮਲਕੀਤ ਸਿੰਘ ਗੁਰੂਸਰ ਅਤੇ ਡਾ. ਗੁਰਜੰਟ ਭੋਡੀਪੁਰਾ ਕੈਸੀਅਰ, ਡਾ. ਕਰਮ ਹੁਸੈਨ ਜਲਾਲ, ਡਾ. ਸੁਖਵਿੰਦਰ ਸਿੰਘ ਹਮੀਰਗੜ੍ਹ, ਡਾ. ਜਸਵਿੰਦਰ ਹੈਪੀ ਦਿਆਲਪੁਰਾ, ਡਾ. ਰਾਮ ਦਿਆਲਪੁਰਾ, ਡਾ. ਤਰਸੇਮ ਮਲੂਕਾ ਅਤੇ ਡਾ. ਹਰਜਿੰਦਰ ਸਿੰਘ ਹਮੀਰਗੜ ਪ੍ਰੈਸ ਸਕੱਤਰ ਹਾਜ਼ਰ ਸਨ l