ਪਾਬੰਦੀਸ਼ੁਦਾ ਗੋਲੀਆਂ ਸਮੇਤ ਆਰਐੱਮਪੀ ਡਾਕਟਰ ਕਾਬੂ
3 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਆਰਐਮਪੀ ਡਾਕਟਰ ਗ੍ਰਿਫ਼ਤਾਰ
Publish Date: Fri, 06 Mar 2026 07:51 PM (IST)
Updated Date: Sat, 07 Mar 2026 04:15 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ-2 ਦੀ ਪੁਲਿਸ ਟੀਮ ਨੇ ਇਕ ਆਰਐੱਮਪੀ ਡਾਕਟਰ ਨੂੰ 3 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਐਸਪੀ ਇਨਵੈਸਟਿਗੇਸ਼ਨ ਜਸਮੀਤ ਸਿੰਘ ਤੇ ਡੀਐੱਸਪੀ ਇਨਵੈਸਟਿਗੇਸ਼ਨ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਸੀਆਈਏ ਸਟਾਫ-2 ਦੀ ਟੀਮ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਮਲੋਟ-ਮੁਕਤਸਰ ਰਿੰਗ ਰੋਡ ਬਠਿੰਡਾ ਵਿਖੇ ਪੈਰਿਸ ਸਿਟੀ ਕਾਲੋਨੀ ਨੇੜੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਪੁਲਿਸ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਤੋਂ 3 ਹਜ਼ਾਰ ਨਸ਼ੀਲੀਆਂ ਟ੍ਰਾਮਾਡੋਲ ਗੋਲੀਆਂ ਬਰਾਮਦ ਹੋਈਆਂ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਧਰਮ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਹਿਮਾ ਸਰਜਾ, ਬੱਸ ਸਟੈਂਡ ਨੇੜੇ, ਜ਼ਿਲ੍ਹਾ ਬਠਿੰਡਾ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪੇਸ਼ੇ ਤੋਂ ਆਰਐੱਮਪੀ ਡਾਕਟਰ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਰਿਮਾਂਡ ਲੈ ਕੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ੇ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ। ਪੁਲਿਸ ਰਿਕਾਰਡ ਮੁਤਾਬਕ ਦੋਸ਼ੀ ਖ਼ਿਲਾਫ਼ ਪਹਿਲਾਂ ਵੀ 23 ਮਈ 2024 ਨੂੰ ਥਾਣਾ ਨਥਾਣਾ ਜ਼ਿਲ੍ਹਾ ਬਠਿੰਡਾ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਹੈ।