ਗਾਂਜਾ ਤੇ ਭੁੱਕੀ ਸਮੇਤ ਤਿੰਨ ਗ੍ਰਿਫਤਾਰ
ਭਾਰੀ ਮਾਤਰਾ ਗਾਂਜਾ ਤੇ ਭੁੱਕੀ ਸਮੇਤ ਤਿੰਨ ਗ੍ਰਿਫਤਾਰ, 6 ਕਿਲੋ 945 ਗ੍ਰਾਮ ਗਾਂਜਾ ਅਤੇ ਚਾਰ ਕਿਲੋ ਭੁੱਕੀ ਬਰਾਮਦ
Publish Date: Sat, 07 Mar 2026 04:34 PM (IST)
Updated Date: Sat, 07 Mar 2026 04:36 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੇ ਗ੍ਰਿਫਤਾਰ ਕਰਕੇ ਭਾਰੀ ਮਾਤਰਾ ’ਚ ਗਾਂਜਾ ਤੇ ਭੁੱਕੀ ਬਰਾਮਦ ਕੀਤੀ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਛੇ ਕਿੱਲੋ 945 ਗ੍ਰਾਮ ਗਾਂਜਾ ਤੇ ਚਾਰ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤਿਕੋਣੀ ਰੋਡ ’ਤੇ ਲੱਗਣ ਵਾਲੀ ਸੰਡੇ ਮਾਰਕੀਟ ਵਿਚ ਛਾਪੇਮਾਰੀ ਕਰਦਿਆਂ ਬਮਬਮ ਕੁਮਾਰ ਵਾਸੀ ਵਿਸ਼ਾਲ ਨਗਰ ਅਤੇ ਅਰੁਣ ਕੁਮਾਰ ਵਾਸੀ ਜਨਤਾ ਨਗਰ ਨੂੰ 6 ਕਿਲੋ 9045 ਗ੍ਰਾਮ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕਿਸਾਨ ਚੌਕ ਵਿੱਚ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਭੁੱਚੋ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।