ਕੁੱਟਮਾਰ ਦੇ ਦੋਸ਼ ’ਚ ਦੋਵਾਂ ਧਿਰਾਂ ਦੇ ਛੇ ਲੋਕ ਨਾਮਜ਼ਦ
ਕੁੱਟਮਾਰ ਦੇ ਦੋਸ਼ ਹੇਠ ਦੋਵਾਂ ਧਿਰਾਂ ਦੇ ਛੇ ਨਾਮਜਦ
Publish Date: Sat, 07 Mar 2026 04:31 PM (IST)
Updated Date: Sun, 08 Mar 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਗਹਿਰੀ ਬੁੱਟਰ ਵਿੱਚ ਹੋਈ ਲੜਾਈ ਦੌਰਾਨ ਪੁਲਿਸ ਨੇ ਦੋ ਧਿਰਾਂ ਦੇ ਛੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਪਹਿਲੀ ਧਿਰ ਦੇ ਜਗਸੀਰ ਸਿੰਘ ਵਾਸੀ ਗੁਰੂਸਰ ਸੈਣੇ ਵਾਲਾ ਨੇ ਦੱਸਿਆ ਕਿ ਮੇਵਾ ਸਿੰਘ, ਬਾਬੂ ਸਿੰਘ, ਕੇਵੀ ਸਿੰਘ ਵਾਸੀ ਗਹਿਰੀ ਬੁੱਟਰ ਨੇ ਉਸਦੀ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ, ਜਦੋਂ ਕਿ ਦੂਜੀ ਧਿਰ ਦੇ ਬਾਬੂ ਸਿੰਘ ਵਾਸੀ ਗਹਿਰੀ ਬੁੱਟਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਸ਼ੋਕੀ ਵਾਸੀ ਗੁਰੂਸਰ ਸੈਣੇ ਵਾਲਾ ਨੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਇਸ ਧਿਰ ਦੇ ਤਿੰਨੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।