ਦੁਬਈ ਤੋਂ ਵਾਪਸ ਆਈ ਨੀਰੂ ਗਰਗ ਨਾਲ ਕੀਤੀ ਮੁਲਾਕਾਤ
ਦੁਬਈ ਤੋਂ ਵਾਪਸ ਆਈ ਨੀਰੂ ਗਰਗ ਨਾਲ ਕੀਤੀ ਮੁਲਾਕਾਤ
Publish Date: Sat, 07 Mar 2026 05:22 PM (IST)
Updated Date: Sun, 08 Mar 2026 04:09 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐੱਸਐੱਸਡੀ ਗਰਲਜ਼ ਕਾਲਜ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨੇ ਮੱਧ ਪੂਰਬ ਦੇ ਜੰਗ ਪ੍ਰਭਾਵਿਤ ਖੇਤਰ ਵਿੱਚ ਫਸੇ ਹੋਣ ਦੇ ਬਾਵਜੂਦ ਵੀ ਬਹੁਤ ਹਿੰਮਤ ਅਤੇ ਹੌਂਸਲੇ ਨਾਲ ਸਥਿਤੀ ਦਾ ਸਾਹਮਣਾ ਕੀਤਾ। ਉਨ੍ਹਾਂ ਦੀ ਹਿੰਮਤ ਅਤੇ ਸਰਕਾਰ ਵੱਲੋਂ ਸਮੇਂ ਸਿਰ ਮਿਲੀ ਮਦਦ ਸਦਕਾ ਨੀਰੂ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਤੌਰ ‘ਤੇ ਆਪਣੇ ਘਰ ਵਾਪਸ ਆ ਗਿਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਸਹਾਇਕ ਕਮਿਸ਼ਨਰ ਰਮਨਜੀਤ ਨੇ ਅੱਜ ਨੀਰੂ ਗਰਗ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਖੈਰ-ਖ਼ਬਰ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਗ 'ਚ ਫਸੇ ਲੋਕਾਂ ਦੀ ਨਿਰੰਤਰ ਮਦਦ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੇਕਰ ਕੋਈ ਵੀ ਇਨ੍ਹਾਂ ਜੰਗ ਪ੍ਰਭਾਵਤ ਖੇਤਰਾਂ ਚ ਫਸਿਆ ਹੈ ਤਾਂ ਉਹ ਜਾਂ ਉਸਦਾ ਪਰਿਵਾਰ ਪੰਜਾਬ ਸਰਕਾਰ ਨਾਲ ਸੰਪਰਕ ਸਕਦੇ ਹਨ। 0172 2260042, 0172 2260043 ਨੰਬਰ ਵਿਦੇਸ਼ੀ ਨਾਗਰਿਕਾਂ ਲਈ ਅਤੇ 1100 ਨੰਬਰ ’ਤੇ ਭਾਰਤੀ ਨਾਗਰਿਕਾਂ ਵਲੋਂ ਸੰਪਰਕ ਕੀਤਾ ਜਾ ਸਕਦਾ ਹੈ।