ਪੀਸੀਪੀਐੱਨਡੀਟੀ ਐਡਵਾਇਜ਼ਰੀ ਕਮੇਟੀ ਨੇ ਕੀਤੀ ਮੀਟਿੰਗ
ਪੀਸੀਪੀਐਨਡੀਟੀ ਅਡਵਾਈਜ਼ਰੀ ਕਮੇਟੀ ਦੀ ਕੀਤੀ ਮੀਟਿੰਗ
Publish Date: Sat, 07 Mar 2026 05:42 PM (IST)
Updated Date: Sun, 08 Mar 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਬਠਿੰਡਾ ਵਿੱਚ ਲਿੰਗ ਅਨੁਪਾਤ ਵਿਚ ਸਮਾਨਤਾ ਲਿਆਉਣ ਤੇ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਤਪਿੰਦਰਜੋਤ ਦੀ ਦੇਖ ਰੇਖ ਵਿੱਚ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ ਅਤੇ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ ਵੱਲੋਂ ਕਲੀਨਿਕਾਂ ਹਸਪਤਾਲਾਂ ਵਿੱਚ ਅਲਟਰਾਸਾਊਂਡ ਕਰਨ ਦੀ ਮਨਜ਼ੂਰੀ ਲੈਣਾ, ਰਜਿਸ਼ਟਰੇਸ਼ਨ ਰੱਦ ਕਰਨ, ਜਿਲ੍ਹੇ ਵਿੱਚ ਪ੍ਰਾਈਵੇਟ ਸਰਕਾਰੀ ਹਸਪਤਾਲਾਂ ਵੱਲੋਂ ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਤੇ ਕਪੈਸਿਟੀ ਬਿਲਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਜ਼ਿਲ੍ਹੇ ਵਿੱਚ ਪੀਸੀਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਆਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪੀਸੀਪੀਐੱਨਡੀਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਹਾਲਤ ਵਿਚ ਨਹੀਂ ਬਖਸ਼ਿਆ ਜਾਵੇਗਾ।