ਟਰੱਕ ’ਚੋਂ ਵਿਅਕਤੀ ਦੀ ਲਾਸ਼ ਮਿਲੀ
ਟਰੱਕ ਵਿਚੋਂ ਵਿਅਕਤੀ ਦੀ ਲਾਸ਼ ਮਿਲੀ
Publish Date: Sun, 08 Mar 2026 04:25 PM (IST)
Updated Date: Mon, 09 Mar 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਮਾਂ ਮੰਡੀ : ਇੱਥੋਂ ਦੇ ਗੁਰੂ ਨਾਨਕ ਫੈਕਟਰੀ ਨੇੜੇ ਟਰੱਕ ਵਿਚ ਇਕ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਣ ’ਤੇ ਹੈਲਪਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਆਪਣੇ ਮੈਂਬਰਾਂ ਰਿੰਕਾ ਮਿਸਤਰੀ ਤੇ ਵਿੱਕੀ ਪੁਰਵਾ ਨਾਲ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ। ਇਸ ਉਪਰੰਤ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਤੇ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਾਸੀ ਪਿੰਡ ਰਾਮਾਂ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।