ਕੁੱਟਮਾਰ ਦੇ ਦੋਸ਼ ’ਚ 10 ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਦੇ ਦੋਸ਼ ਵਿਚ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 08 Mar 2026 04:26 PM (IST)
Updated Date: Mon, 09 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ ਵਿਚ ਕਰੀਬ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਗਜੀਤ ਸਿੰਘ ਵਾਸੀ ਮਹਿਮਾ ਸਵਾਈ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਰਾਜੂ ਸਿੰਘ, ਸਹਿਜ ਸਿੰਘ, ਲਵਪ੍ਰੀਤ ਸਿੰਘ, ਰਤਨ ਸਿੰਘ ਤੇ ਸੁਪਨ ਵਾਸੀ ਪਿੰਡ ਮਹਿਮਾ ਸਵਾਈ, ਮਨਪ੍ਰੀਤ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਸਮੇਤ 8 ਅਣਪਛਾਤੇ ਵਿਅਕਤੀਆਂ ਨੇ ਇਕੱਠੇ ਹੋ ਕੇ ਉਸ ਦੀ ਅਤੇ ਉਸ ਦੇ ਪਿਤਾ ਬੱਗੜ ਸਿੰਘ ਅਤੇ ਭਰਾ ਲਵਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਸਥਾਨਕ ਥਾਣਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਸੁਖਚੈਨ ਸਿੰਘ ਵਾਸੀ ਹਰਰਾਏਪੁਰ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਕਾਕੂ ਸਿੰਘ, ਅਮਨਦੀਪ ਸਿੰਘ ਅਤੇ 6 ਅਣਪਛਾਤੇ ਵਿਅਕਤੀ ਉਸ ਦੇ ਘਰ ਵਿਚ ਦਾਖਲ ਹੋਏ ਤੇ ਉਸਦੀ ਅਤੇ ਉਸਦੇ ਭਰਾ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।