300 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ
Publish Date: Sun, 08 Mar 2026 04:42 PM (IST)
Updated Date: Mon, 09 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਫੱਤਾ ; ਪਿੰਡ ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ ਵਿਚ ਕਲੱਬ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਏਕਜੋਤ ਹਸਪਤਾਲ ਬਠਿੰਡਾ ਦੇ ਸਹਿਯੋਗ ਅੱਖਾਂ ਦਾ ਮੁਫਤ ਚੈੱਕਅਪ ਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 300 ਦੇ ਲਗਭਗ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਡਾ. ਅਸ਼ੀਸ਼ ਗੁਪਤਾ ਦੀ ਟੀਮ ਦੁਆਰਾ ਕੀਤੀ ਗਈ ਤੇ ਲੋੜਵੰਦਾਂ ਨੂੰ ਐਨਕਾਂ ਤੇ ਦਵਾਈਆਂ ਮੁਫਤ ਵੰਡੀਆਂ ਗਈਆਂ। 35 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੀ ਸ਼ਿਕਾਇਤ ਪਾਈ ਗਈ, ਜਿਨ੍ਹਾਂ ਦੀਆਂ ਅੱਖਾਂ ਦੀ ਲੈਂਜ਼ ਮੁਫਤ ਪਾਏ ਗਏ। ਇਸ ਮੌਕੇ ਕਲੱਬ ਵਰਕਰ ਸੁਰਿੰਦਰ ਅੰਬੀ ਮਹਿਰਾਜ, ਸੁਖਮੰਦਰ ਸਿੰਘ ਬੱਬੂ, ਜਸਵੀਰ ਸਿੰਘ ਸੀਰਾ, ਲੱਖਾ ਸਿੰਘ, ਜਸਪਾਲ ਸਿੰਘ ਜੱਸੂ, ਜਸਵੰਤ ਸਿੰਘ ਖਾਲਸਾ ਤੇ ਹੋਰ ਕਲੱਬ ਵਰਕਰਜ਼ ਹਾਜ਼ਰ ਸਨ।