ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਅਣਪਛਾਤੇ ਵਹੀਕਲ ਦੀ ਟੱਕਰ ਨਾਲ ਨੌਜਵਾਨ ਦੀ ਮੌਤ
Publish Date: Mon, 09 Mar 2026 05:03 PM (IST)
Updated Date: Tue, 10 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਰਾਮਪੁਰਾ ਮੰਡੀ ਵਿਖੇ ਅਣਪਛਾਤੇ ਵਹੀਕਲ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਅਜੇ ਵਾਸੀ ਗਾਂਧੀ ਨਗਰ ਰਾਮਪੁਰਾ ਨੇ ਦੱਸਿਆ ਕਿ ਉਸ ਦਾ ਪਿਤਾ ਆਪਣੇ ਸਾਈਕਲ ’ਤੇ ਜਾ ਰਿਹਾ ਸੀ ਕਿ ਜਦੋਂ ਉਹ ਜੀਓ ਪੈਟਰੋਲ ਪੰਪ ਰਾਮਪੁਰਾ ਨੇੜੇ ਪੁੱਜਾ ਤਾਂ ਤੇਜ਼ ਰਫਤਾਰ ਅਣਪਛਾਤੇ ਵਹੀਕਲ ਨੇ ਉਸਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।