ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ
Publish Date: Mon, 09 Mar 2026 05:06 PM (IST)
Updated Date: Tue, 10 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਸਾਗਰ ਵਾਸੀ ਪਰਸਰਾਮ ਨਗਰ ਬਠਿੰਡਾ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਦੁੱਗਲ ਪੈਲੇਸ ਦੀ ਬੈਕ ਸਾਈਡ ਪੁੱਜਿਆ ਤਾਂ ਇਸ ਦੌਰਾਨ ਗੋਲਾ ਵਾਸੀ ਜਨਤਾ ਨਗਰ, ਤਿੱਤਰ, ਚੀਕੂ, ਅਜੇ ਵਾਸੀ ਜਨਤਾ ਨਗਰ ਬਠਿੰਡਾ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਚਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।