ਗਰਭਵਤੀਆਂ ਨੂੰ ਸੰਤੁਲਿਤ ਖ਼ੁਰਾਕ ਖਾਣ ਲਈ ਪ੍ਰੇਰਿਆ
ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ
Publish Date: Mon, 09 Mar 2026 05:11 PM (IST)
Updated Date: Tue, 10 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਉੱਚ ਖਤਰੇ ਵਾਲੀਆਂ ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਅਤੇ ਮਾਤਾ-ਬੱਚੇ ਦੀ ਸਿਹਤ ਸੁਧਾਰਨਾ ਹੈ। ਕੈਂਪ ਵਿਚ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਮਾਤ੍ਰਤਿਵ ਸੇਵਾਵਾਂ, ਨਿਯਮਿਤ ਜਾਂਚ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਨੇ ਪੋਸ਼ਟਿਕ ਖੁਰਾਕ, ਆਇਰਨ-ਕੈਲਸ਼ੀਅਮ ਗੋਲੀਆਂ, ਸਮੇਂ-ਸਮੇਂ ਤੇ ਚੈੱਕਅਪ ਅਤੇ ਸਰਕਾਰੀ ਸਿਹਤ ਸਹੂਲਤਾਂ ਲੈਣ ਦੀ ਮਹੱਤਤਾ ਸਮਝਾਈ। ਇਸ ਮੌਕੇ ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਸ਼ੂਗਰ ਟੈਸਟ ਅਤੇ ਅਲਟਰਾਸਾਊਂਡ ਸਮੇਤ ਹੋਰ ਜਾਂਚਾਂ ਵੀ ਕੀਤੀਆਂ ਗਈਆਂ।