ਕਾਲਾ ਮੋਤੀਆ ਰੋਕਥਾਮ ਹਫ਼ਤਾ 14 ਤਕ ਮਨਾਇਆ ਜਾਵੇਗਾ
ਸਿਹਤ ਵਿਭਾਗ ਵੱਲੋਂ ਕਾਲਾ ਮੋਤੀਆ ਰੋਕਥਾਮ ਹਫ਼ਤਾ 14 ਮਾਰਚ ਤਕ ਮਨਾਇਆ ਜਾਵੇਗਾ
Publish Date: Mon, 09 Mar 2026 05:39 PM (IST)
Updated Date: Tue, 10 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਬਠਿੰਡਾ ਵੱਲੋਂ 14 ਮਾਰਚ ਤਕ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪ੍ਰੋਗਰਾਮ ਅਫਸਰ ਡਾ. ਮੀਨਾਕਸ਼ੀ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਡਾ. ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਗਲੁਕੋਮਾ ਸਥਾਈ ਅੰਨ੍ਹੇਪਣ ਦਾ ਵੱਡਾ ਕਾਰਣ ਹੈ, ਪਰ ਸਮੇਂ ਸਿਰ ਪਤਾ ਲੱਗਣ ‘ਤੇ ਇਸ ਦਾ ਇਲਾਜ ਸੰਭਵ ਹੈ। ਸਿਰ ਦਰਦ, ਅੱਖਾਂ ਵਿਚ ਦਰਦ, ਰੋਸ਼ਨੀ ਦੇ ਆਲੇ-ਦੁਆਲੇ ਰੰਗਦਾਰ ਘੇਰੇ ਅਤੇ ਨਜ਼ਰ ਘੱਟ ਹੋਣ ਵਰਗੇ ਲੱਛਣ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅੱਖਾਂ ਦੀ ਸੰਭਾਲ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਵੀ ਅਪੀਲ ਕੀਤੀ।