ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਹੋਈ ਮੀਟਿੰਗ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਹੋਈ
Publish Date: Mon, 09 Mar 2026 05:45 PM (IST)
Updated Date: Tue, 10 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ (ਜ) ਰਮਨਜੀਤ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਵੱਲੋਂ ਹਾਜ਼ਰੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਨਸ਼ਿਆਂ ਖਿਲਾਫ ਜਾਗੂਰਕਤਾ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾਉਣ ਲਈ ਲੁੜੀਂਦੇ ਕਦਮ ਚੁੱਕੇ ਜਾਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਾ ਮੁਕਤ ਵਾਤਾਵਰਨ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਕੇ ਨਸ਼ਿਆਂ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਜਾਵੇ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਿਸ ਅਰਸ਼ਦੀਪ ਕੌਰ (ਨੋਡਲ ਅਫਸਰ ਨਸ਼ਾ ਮੁਕਤ ਭਾਰਤ ਅਭਿਆਨ) ਨਾਲ ਤਾਲਮੇਲ ਕਰਨ ਉਪਰੰਤ ਸਾਰੇ ਸਬੰਧਤ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ।