ਮਹਿਲਾਵਾਂ ਲਈ ਸਨਮਾਨ ਰਾਸ਼ੀ ਯੋਜਨਾ ਨਾਲ ਹਰ ਕਿਸੇ ਨੂੰ ਮਿਲੇਗਾ ਲਾਭ : ਸੁਖਵੀਰ ਮਾਨ
ਮਹਿਲਾਵਾਂ ਲਈ ਸਨਮਾਨ ਰਾਸ਼ੀ ਯੋਜਨਾ ਨਾਲ ਹਰ ਵਰਗ ਨੂੰ ਮਿਲੇਗਾ ਲਾਭ : ਸੁਖਵੀਰ ਮਾਨ
Publish Date: Mon, 09 Mar 2026 05:47 PM (IST)
Updated Date: Tue, 10 Mar 2026 04:06 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਮੌੜ ਤੋਂ ਸੀਨੀਅਰ ਆਪ ਆਗੂ ਸੁਖਵੀਰ ਸਿੰਘ ਮਾਨ (ਬਾਲਿਆਂਵਾਲੀ) ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਫੈਸਲਾ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਪ੍ਰਤੀਕ ਹੈ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ, ਉਹਨਾਂ ਦੀ ਪਰਿਵਾਰਕ ਹਾਲਤ ਸੁਧਰੇਗੀ ਅਤੇ ਸਮਾਜ ਵਿੱਚ ਉਹਨਾਂ ਦਾ ਮਾਣ-ਸਨਮਾਨ ਹੋਰ ਵਧੇਗਾ। ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਗਿਆ ਹੈ। ਸਿੱਖਿਆ, ਸਿਹਤ, ਰੁਜ਼ਗਾਰ, ਬਿਜਲੀ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿਚ ਸਰਕਾਰ ਨੇ ਇਤਿਹਾਸਕ ਫੈਸਲੇ ਲਏ ਹਨ। ਆਮ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ, ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਮੌਕੇ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਗਏ ਹਨ। ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਹੋਏ ਹਨ ਅਤੇ ਕੋਈ ਵੀ ਅਜਿਹਾ ਘਰ ਨਹੀਂ ਜਿੱਥੇ ਸਰਕਾਰ ਦੀ ਕਿਸੇ ਨਾ ਕਿਸੇ ਸਕੀਮ ਦਾ ਲਾਭ ਨਾ ਪਹੁੰਚਿਆ ਹੋਵੇ। ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਬਣਾਈਆਂ ਹਨ, ਜਿਸ ਨਾਲ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਸੁਖਵੀਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਮੇਸ਼ਾ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦਿੱਤਾ ਹੈ। ਸਰਕਾਰ ਵੱਲੋਂ ਲਏ ਗਏ ਹਰ ਫੈਸਲੇ ਵਿਚ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਤੇ ਭਵਿੱਖ ਵਿਚ ਵੀ ਲੋਕ-ਭਲਾਈ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ, ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ, ਨੌਜਵਾਨਾਂ ਨੂੰ ਰੁਜ਼ਗਾਰ, ਵਪਾਰੀਆਂ ਨੂੰ ਸਹੂਲਤਾਂ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦਾ ਟੀਚਾ ਹੈ। ਪੰਜਾਬ ਸਰਕਾਰ ਨੇ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਲੋਕ-ਹਿਤੈਸ਼ੀ ਫੈਸਲੇ ਲਏ ਜਾਣਗੇ।