ਹਸਪਤਾਲ ’ਚ ਲਾਇਆ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ
ਸਿਵਲ ਹਸਪਤਾਲ ਵਿਖੇ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ ਲਾਇਆ
Publish Date: Mon, 09 Mar 2026 06:42 PM (IST)
Updated Date: Tue, 10 Mar 2026 04:07 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਵੀ ਕਾਂਤ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਵਾਈਕਲ ਕੈਂਸਰ ਸਕ੍ਰੀਨਿੰਗ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਮਹਿਲਾਵਾਂ ਵਿੱਚ ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮੇਂ ਸਿਰ ਜਾਂਚ ਰਾਹੀਂ ਇਸ ਬਿਮਾਰੀ ਦੀ ਰੋਕਥਾਮ ਕਰਨਾ ਸੀ। ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿਚ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਵਿੱਚੋਂ ਇਕ ਹੈ, ਪਰ ਜੇਕਰ ਇਸ ਦੀ ਸਮੇਂ ਸਿਰ ਸਕ੍ਰੀਨਿੰਗ ਅਤੇ ਜਾਂਚ ਕਰਵਾ ਲਈ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ। ਇਸ ਕੈਂਪ ਦੌਰਾਨ ਤਜਰਬੇਕਾਰ ਮੈਡੀਕਲ ਟੀਮ ਵੱਲੋਂ ਮਹਿਲਾਵਾਂ ਦੀ ਮੁਫ਼ਤ ਸਕ੍ਰੀਨਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਸੰਬੰਧੀ ਜਰੂਰੀ ਸਲਾਹ ਵੀ ਦਿੱਤੀ ਗਈ। ਹਸਪਤਾਲ ਪ੍ਰਸ਼ਾਸਨ ਵੱਲੋਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਇਸ ਗੰਭੀਰ ਬਿਮਾਰੀ ਦੀ ਸਮੇਂ ਸਿਰ ਪਛਾਣ ਹੋ ਸਕੇ।