ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ 9 ਕਾਬੂ
15.11 ਗ੍ਰਾਮ ਹੈਰੋਇਨ ਅਤੇ 95 ਨਸ਼ੀਲੀਆਂ ਗੋਲੀਆਂ ਸਮੇਤ 9 ਗ੍ਰਿਫਤਾਰ
Publish Date: Tue, 10 Mar 2026 04:22 PM (IST)
Updated Date: Wed, 11 Mar 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨੌ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 15.1 ਗ੍ਰਾਮ ਹੈਰੋਇਨ ਤੇ 95 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਥਾਣਾ ਥਰਮਲ ਦੀ ਪੁਲਿਸ ਨੇ ਐੱਨਐੱਫ ਫੈਕਟਰੀ ਤੋਂ ਸਿਵੀਆਂ ਨੂੰ ਜਾਣ ਵਾਲੀ ਸੜਕ ’ਤੇ ਇਕ ਸ਼ੱਕੀ ਬੰਦੇ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.82 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਹਰਪਾਲ ਸਿੰਘ ਵਾਸੀ ਪਿੰਡ ਗਿੱਲ ਪੱਤੀ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਭੁੱਚੋ ਮੰਡੀ ਵਿੱਚ ਸ਼ੱਕ ਪੈਣ ’ਤੇ ਇਕ ਔਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2.31 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਵੀਰਪਾਲ ਕੌਰ ਵਾਸੀ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਮੰਡੀ ਵਿਚ ਇਕ ਸ਼ੱਕੀ ਸਵਿਫਟ ਕਾਰ ਨੰਬਰ ਪੀਬੀ 03 ਯੂ 6239 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 13.700 ਕਿੱਲੋਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਪਾਰਟੀ ਨੇ ਕਾਰ ਸਵਾਰਾਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ, ਜਗਮੀਤ ਸਿੰਘ ਤੇ ਸਿਮਰਜੀਤ ਕੌਰ ਵਾਸੀ ਪਿੰਡ ਰਾਮਪੁਰਾ ਵਜੋਂ ਹੋਈ ਹੈ। ਥਾਣਾ ਵਾਲਿਆਂਵਾਲੀ ਦੀ ਪੁਲਿਸ ਨੇ ਵੀ ਪਿੰਡ ਮੰਡੀ ਖੁਰਦ ਤੋਂ ਬਲਕਰਨ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਪਿੰਡ ਬਹਿਣ ਕੌਰ ਸਿੰਘ ਵਾਲਾ ਵਿੱਚ ਛਾਪੇਮਾਰੀ ਕਰਦਿਆਂ ਜਗਸੀਰ ਸਿੰਘ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੌੜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਮੌੜ ਖੁਰਦ ਤੋਂ ਅਮਨਪ੍ਰੀਤ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਚੱਕ ਹੀਰਾ ਸਿੰਘ ਵਾਲਾ ਵਿਚ ਕਾਰਵਾਈ ਕਰਦਿਆਂ ਹਰਵਿੰਦਰ ਸਿੰਘ ਨੂੰ 2.98 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਏ ਹਨ।