ਲਾਪਰਵਾਹ ਤਿੰਨ ਚਾਲਕਾਂ ਖਿਲਾਫ ਕੇਸ ਦਰਜ
ਲਾਪਰਵਾਹ ਤਿੰਨ ਚਾਲਕਾਂ ਖਿਲਾਫ ਕੇਸ ਦਰਜ
Publish Date: Tue, 10 Mar 2026 04:32 PM (IST)
Updated Date: Wed, 11 Mar 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅੰਦਰ ਹੋਏ ਵੱਖ ਵੱਖ ਤਿੰਨ ਸੜਕ ਹਾਦਸਿਆਂ ਦੇ ਮਾਮਲਿਆਂ ਵਿੱਚ ਪੁਲਿਸ ਨੇ ਤਿੰਨ ਚਾਲਕਾਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਜਗਦੀਪ ਸਿੰਘ ਵਾਸੀ ਪਿੰਡ ਤਾਜੋਕੇ ਜ਼ਿਲ੍ਹਾ ਬਰਨਾਲਾ ਨੇ ਦੱਸਿਆ ਕਿ ਉਸਦੇ ਚਾਚੇ ਦਾ ਲੜਕਾ ਰਣਜੀਤ ਸਿੰਘ, ਉਸਦੀ ਪਤਨੀ ਗੁਰਮੀਤ ਕੌਰ ਤੇ ਪੁੱਤਰੀ ਅਮਾਨਤਦੀਪ ਕੌਰ ਆਪਣੇ ਮੋਟਰਸਾਈਕਲ ਨੰਬਰ ਪੀਬੀ 29 ਏਏ 1518 ਤੇ ਸਵਾਰ ਹੋ ਕੇ ਰਾਮਪੁਰਾ ਫੂਲ ਵੱਲ ਆ ਰਹੇ ਸਨ ਕਿ ਇਸ ਦੌਰਾਨ ਪਿੰਡ ਜੇਠੂਕੇ ਨੇੜੇ ਇਕ ਤੇਜ਼ ਰਫਤਾਰ ਕਾਰ ਨੰਬਰ ਡੀਐਲ 2 ਸੀਏਐੱਸ 6578 ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ ਸੀ। ਕਾਰ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਰੋ ਜ਼ਿਲ੍ਹਾ ਸੰਗਰੂਰ ਚਲਾ ਰਿਹਾ ਸੀ। ਥਾਣਾ ਸਦਰ ਰਾਮਪੁਰਾ ਦੇ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮੁਲਜਮ ਖਿਲਾਫ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਤਰ੍ਹਾਂ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਰਿਚਕ ਬਾਂਸਲ ਵਾਸੀ ਕਮਲਾ ਨਹਿਰੂ ਕਲੋਨੀ ਨੇ ਦੱਸਿਆ ਕਿ ਉਸਦਾ ਪਿਤਾ ਨਵੀਨ ਬਾਂਸਲ ਆਪਣੀ ਸਕੂਟਰ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪ੍ਰਥਮ ਵਾਸੀ ਪ੍ਰਤਾਪ ਨਗਰ ਨੇ ਗੱਡੀ ਉਸਦੇ ਸਕੂਟਰ ਵਿੱਚ ਮਾਰੀ, ਜਿਸ ਕਾਰਨ ਉਸ ਦਾ ਪਿਤਾ ਜਖਮੀ ਹੋ ਗਿਆ। ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਲਛਮਣ ਸਿੰਘ ਨੇ ਦੱਸਿਆ ਕਿ ਮੁਲਜਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤੇ ਉਸ ਦੀ ਗ੍ਰਿਫਤਾਰੀ ਨਹੀਂ ਹੋਈ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਚਰਨਜੀਤ ਕੌਰ ਵਾਸੀ ਪਿੰਡ ਜੀਵਨ ਸਿੰਘ ਵਾਲਾ ਨੇ ਦੱਸਿਆ ਕਿ ਸਨੀ ਵਾਸੀ ਜੀਵਨ ਸਿੰਘ ਵਾਲਾ ਉਸਦੇ ਲੜਕੇ ਮਨਪ੍ਰੀਤ ਸਿੰਘ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ ਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਇਆ ਜਿਸ ਕਾਰਨ ਉਸ ਦਾ ਪੁੱਤਰ ਹੇਠਾਂ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਥਾਣਾ ਤਲਵੰਡੀ ਸਾਬੋ ਦੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਮੁਲਜਮ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਉਸਦੀ ਗਿਰਫਤਾਰੀ ਨਹੀਂ।