ਰਿਵਾਲਵਰ ਤੇ 23 ਕਾਰਤੂਸਾਂ ਸਮੇਤ ਇਕ ਕਾਬੂ
ਰਿਵਾਲਵਰ ਅਤੇ 23 ਕਾਰਤੂਸਾਂ ਸਮੇਤ ਗ੍ਰਿਫਤਾਰ
Publish Date: Tue, 10 Mar 2026 04:34 PM (IST)
Updated Date: Wed, 11 Mar 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋ ਰਿਵਾਲਵਰ ਅਤੇ 23 ਜਿੰਦਾ ਕਾਰਤੂਸ ਅਤੇ 100 ਲੀਟਰ ਨਾਜਾਇਜ ਸ਼ਰਾਬ ਤੇ ਚਾਲੂ ਭੱਠੀ ਦਾ ਸਾਮਾਨ ਵੀ ਬਰਾਮਦ ਕੀਤਾ ਹੈ। ਮੁਲਜਮ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਉਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬੀੜ ਤਲਾਬ ਦਾ ਰਹਿਣ ਵਾਲਾ ਅਜੀਤ ਸਿੰਘ ਨਾਜਾਇਜ਼ ਸ਼ਰਾਬ ਬਣਾ ਕੇ ਵੇਚਣ ਦਾ ਧੰਦਾ ਕਰਦਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਘਰ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਪੁਲਿਸ ਨੂੰ ਉਕਤ ਸਾਮਾਨ ਬਰਾਮਦ ਹੋਇਆ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।