ਹੈਪੇਟਾਇਟਿਸ ਦੀ ਜਾਂਚ ਤੇ ਰੋਕਥਾਮ ਸਬੰਧੀ ਕੀਤੀ ਮੀਟਿੰਗ
ਹੈਪੇਟਾਇਟਿਸ ਦੀ ਜਾਂਚ ਅਤੇ ਰੋਕਥਾਮ ਸਬੰਧੀ ਮੀਟਿੰਗ ਹੋਈ
Publish Date: Tue, 10 Mar 2026 04:38 PM (IST)
Updated Date: Wed, 11 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਹੈਪੇਟਾਇਟਿਸ ਬੀ ਤੇ ਸੀ ਦੀ ਸਮੇਂ ਸਿਰ ਜਾਂਚ ਤੇ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਜਿਸ ਵਿਚ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਸਟਾਫ ਨੇ ਭਾਗ ਲਿਆ। ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਹੈਪੇਟਾਇਟਿਸ ਇਕ ਗੰਭੀਰ ਬਿਮਾਰੀ ਹੈ ਜੋ ਮੁੱਖ ਤੌਰ ’ਤੇ ਸੰਕਰਮਿਤ ਖੂਨ, ਅਸੁਰੱਖਿਅਤ ਸੂਈਆਂ ਅਤੇ ਹੋਰ ਸਾਧਨਾਂ ਰਾਹੀਂ ਫੈਲ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਹੈਪੇਟਾਇਟਿਸ ਬੀ ਅਤੇ ਸੀ ਦੀ ਜਾਂਚ ਵਧੇਰੇ ਤੋਂ ਵਧੇਰੇ ਕੀਤੀ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ ਤੇ ਲੋੜ ਪੈਣ ‘ਤੇ ਉਨ੍ਹਾਂ ਦੀ ਸਕਰੀਨਿੰਗ ਵੀ ਕੀਤੀ ਜਾਵੇ।