ਬਲਕਾਰ ਸਿੰਘ ਤਲਵੰਡੀ ਸਾਬੋ ਦਿਹਾਤੀ ਦੇ ਬਣੇ ਯੂਥ ਪ੍ਰਧਾਨ
ਬਲਕਾਰ ਸਿੰਘ ਸਰਕਲ ਤਲਵੰਡੀ ਸਾਬੋ ਦਿਹਾਤੀ ਦੇ ਯੂਥ ਪ੍ਰਧਾਨ ਨਿਯੁਕਤ
Publish Date: Tue, 10 Mar 2026 05:08 PM (IST)
Updated Date: Wed, 11 Mar 2026 04:04 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸੰਰਚਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਲਕਾ ਤਲਵੰਡੀ ਸਾਬੋ ਦੇ ਨੌਜਵਾਨ ਆਗੂ ਬਲਕਾਰ ਸਿੰਘ ਨੂੰ ਸਰਕਲ ਤਲਵੰਡੀ ਸਾਬੋ ਦਿਹਾਤੀ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੇ ਨੌਜਵਾਨ ਵਰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀ ਪ੍ਰੀਤ ਸਿੱਧੂ ਨੇ ਬਲਕਾਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਬਲਕਾਰ ਸਿੰਘ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਬਲਕਾਰ ਸਿੰਘ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਹਨਤ ਕਰਨਗੇ। ਨਿਯੁਕਤੀ ਮਿਲਣ ਤੋਂ ਬਾਅਦ ਬਲਕਾਰ ਸਿੰਘ ਨੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਨੌਜਵਾਨ ਵਰਗ ਨੂੰ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨਗੇ। ਇਸ ਮੌਕੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਜੈਲਦਾਰ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਹਰਤਬਲ ਸਿੰਘ ਸੁੱਖੀ (ਨਿੱਜੀ ਸਹਾਇਕ), ਰਸ਼ਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਸ਼ੇਖਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਨੌਜਵਾਨ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਬਲਕਾਰ ਸਿੰਘ ਵਰਗੇ ਉਤਸ਼ਾਹੀ ਨੌਜਵਾਨ ਆਗੂ ਪਾਰਟੀ ਨੂੰ ਨਵੀਂ ਤਾਕਤ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।