ਪਾਬੰਦੀਸ਼ੁਦਾ ਪਦਾਰਥਾਂ ਸਮੇਤ 13 ਜਣੇ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗ੍ਰਿਫ਼ਤਾਰ
Publish Date: Wed, 11 Mar 2026 04:52 PM (IST)
Updated Date: Thu, 12 Mar 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋ ਹੈਰੋਇਨ, ਪਾਬੰਦੀਸ਼ੁਦਾ ਕੈਪਸੂਲ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਧੋਬੀਆਣਾ ਰੋਡ ‘ਤੇ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ ‘ਤੇ ਛਾਪਾਮਾਰੀ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਕੋਲੋਂ 357 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਵਾਸੀ ਧੋਬੀਆਣਾ ਰੋਡ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਥਰਮਲ ਪੁਲਿਸਰ ਨੇ ਗੁਰੂ ਨਾਨਕ ਨਗਰ ਤੋਂ ਭੂਸ਼ਣ ਸਿੰਘ ਨੂੰ 3.82 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਜੋਗਰ ਪਾਰਕ ਨੇੜੇ ਗੁਰੂ ਨਾਨਕ ਨਗਰ ਵਾਸੀ ਕਰਮਜੀਤ ਕੌਰ ਨੂੰ 8.20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਬਠਿੰਡਾ ਪੁਲਿਸ ਨੇ ਪਿੰਡ ਵਿਰਕ ਖੁਰਦ ਵਿਚ ਛਾਪਾਮਾਰੀ ਕਰਕੇ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋ ਅਫੀਮ ਦੇ 70 ਕਿੱਲੋ ਪੌਦੇ ਬਰਾਮਦ ਹੋਏ।
ਇਸੇ ਥਾਣੇ ਦੀ ਪੁਲਿਸ ਨੇ ਪਿੰਡ ਬੀੜ ਤਲਾਬ ਨੇੜੇ ਸਰਹਿੰਦ ਨਹਿਰ ਦੀ ਪਟੜੀ ਤੋਂ ਪਿੰਡ ਬੀੜ ਤਲਾਬ ਦੇ ਸੋਨੂ ਸਿੰਘ ਨੂੰ 8.35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨੇਹੀਆਂਵਾਲਾ ਪੁਲਿਸ ਨੇ ਗੋਨਿਆਣਾ ਮੰਡੀ ਤੋਂ ਪਿੰਡ ਮਹਿਮਾ ਸਵਾਈ ਵਾਸੀ ਗੁਰਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਪੁਲਿਸ ਨੇ ਪਿੰਡ ਢਿਪਾਲੀ-ਰਾਈਆ ਰੋਡ ‘ਤੇ ਬਿੱਟੂ ਸਿੰਘ ਨੂੰ 4.47 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਪਿੱਥੋ ਤੋਂ ਪਿੰਡ ਪੀਰਕੋਟ ਵਾਸੀ ਗੁਰਸੇਵਕ ਸਿੰਘ ਨੂੰ 6.20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾਹੈ। ਇਸੇ ਤਰ੍ਹਾਂ ਥਾਣਾ ਬਾਲਿਆਂਵਾਲੀ ਪੁਲਿਸ ਨੇ ਪਿੰਡ ਢੱਡੇ ਤੋਂ ਪਿੰਡ ਡਿੱਖ ਵਾਸੀ ਚਮਕੌਰ ਸਿੰਘ ਨੂੰ 90 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸੰਗਤ ਪੁਲਿਸ ਨੇ ਪਿੰਡ ਸੰਗਤ ਕਲਾਂ ਤੋਂ ਗੁਰਪਿਆਰ ਸਿੰਘ ਅਤੇ ਰਵਿੰਦਰ ਸਿੰਘ ਨੂੰ 5.60 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।