2 ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ
2 ਪਿਸਤੌਲ ਅਤੇ ਕਾਰਤੂਸ ਸਮੇਤ ਇਕ ਵਿਅਕਤੀ ਕਾਬੂ
Publish Date: Wed, 11 Mar 2026 05:01 PM (IST)
Updated Date: Thu, 12 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਸਦਰ ਬਠਿੰਡਾ ਦੀ ਪੁਲਿਸ ਨੇ 2 ਪਿਸਤੌਲ ਤੇ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਬੀੜ ਤਲਾਬ ਦੇ ਚਿੜੀਆਘਰ ਨੇੜੇ ਟੀ-ਪੁਆਇੰਟ ‘ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 32 ਬੋਰ ਦੇ ਦੋ ਪਿਸਤੌਲ, ਇਕ ਮੈਗਜ਼ੀਨ ਤੇ ਚਾਰ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਿੰਡ ਬੀੜ ਤਲਾਬ ਵਾਸੀ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।