ਹਾਦਸੇ ’ਚ ਵਿਅਕਤੀ ਦੀ ਮੌਤ, ਅਣਪਛਾਤੇ ਕਾਰ ਚਾਲਕ ’ਤੇ ਕੇਸ
ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ, ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ
Publish Date: Wed, 11 Mar 2026 05:16 PM (IST)
Updated Date: Thu, 12 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਥਰਮਲ ਦੀ ਪੁਲਿਸ ਨੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਦਿਓਣ ਵਾਸੀ ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਕਾਕਾ ਸਿੰਘ ਸਾਈਕਲ ‘ਤੇ ਮਲੋਟ ਰੋਡ ਨੇੜੇ ਜਾ ਰਿਹਾ ਸੀ। ਇਸ ਦੌਰਾਨ ਇਕ ਅਣਪਛਾਤੇ ਕਾਰ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ਕਾਰਨ ਕਾਕਾ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।