ਕੁੱਟਮਾਰ ਦੇ ਦੋਸ਼ ’ਚ 10 ਜਣਿਆਂ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਕਰਨ ਦੇ ਦੋਸ਼ ਵਿਚ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Wed, 11 Mar 2026 05:17 PM (IST)
Updated Date: Thu, 12 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ. ਬਠਿੰਡਾ : ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਮਾਮਲੇ ’ਚ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪਿੰਡ ਮਹਿਰਾਜ ਵਾਸੀ ਗੁਰਜੰਟ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਪੁਰਾਣੇ ਝਗੜੇ ਦੀ ਰੰਜਿਸ਼ ਤਹਿਤ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਿੰਡ ਮਹਿਰਾਜ ਵਾਸੀ ਅਜੈ ਤੇ ਅਰਸ਼ੂ ਸਮੇਤ 10 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।